ਮਾਛੀਵਾੜਾ ਸਾਹਿਬ, 20 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇੱਕ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਮਾਛੀਵਾੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦਾ ਨੌਜਵਾਨ ਲੜਕਾ ਜਗਤਾਜ਼ਪ੍ਰੀਤ ਸਿੰਘ (20) ਭੇਦਭਰੇ ਢੰਗ ਨਾਲ ਲਾਪਤਾ ਹੋ ਗਿਆ¢ ਪੁਲਿਸ ਕੋਲ ਗੁੰਮਸ਼ੁਦਗੀ ਰਿਪੋਰਟ ਦਰਜ ਕਰਵਾਉਂਦਿਆਂ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਗਤਾਜ਼ਪ੍ਰੀਤ ਸਿੰਘ ਕੱਲ੍ਹ ਬਾਜ਼ਾਰ 'ਚੋਂ ਸਮਾਨ ਲੈਣ ਲਈ ਆਪਣੇ ਹੀਰੋ ਹੌਂਡਾ ਮੋਟਰਸਾਈਕਲ ਰਾਹੀਂ 12 ਵਜੇ ਘਰੋਂ ਗਿਆ ਸੀ¢ ਉਨ੍ਹਾਂ ਦੱਸਿਆ ਕਿ ਉਹ ਕੁੱਝ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦਿਖ ਰਿਹਾ ਸੀ¢ ਉਨ੍ਹਾਂ ਦੱਸਿਆ ਕਿ ਜਗਤਾਜ਼ਪ੍ਰੀਤ ਸਿੰਘ ਦੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਚਿੱਟੀ ਟੋਪੀ ਪਹਿਨੀ ਹੋਈ ਸੀ¢ ਜਦੋਂ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਤਲਾਸ਼ ਕੀਤੀ ਗਈ ਤਾਂ ਉਸ ਦਾ ਮੋਟਰਸਾਈਕਲ ਅਤੇ ਟੋਪੀ ਸਰਹਿੰਦ ਨਹਿਰ ਕੰਢਿਓਾ ਮਿਲੀ¢ ਲਾਪਤਾ ਹੋਏ ਨੌਜਵਾਨ ਦੀ ਨਹਿਰ ਅਤੇ ਆਸਪਾਸ ਇਲਾਕਿਆਂ ਵਿਚ ਭਾਲ ਕੀਤੀ ਜਾ ਰਹੀ ਹੈ¢ ਪੁਲਿਸ ਵਲੋਂ ਗੁੰਮਸ਼ੁਦਗੀ ਰਿਪੋਰਟ ਦਰਜ ਕਰ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਤਕਨੀਕੀ ਢੰਗਾਂ ਨਾਲ ਜਾਂਚ ਕਰ ਨੌਜਵਾਨ ਦੀ ਤਲਾਸ਼ ਕੀਤੀ ਜਾ ਰਹੀ ਹੈ¢