16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਅਕਾਲੀ ਦਲ ਵਲੋਂ ਰੋਸ ਧਰਨਾ ਕੱਲ੍ਹ

ਅਜੀਤ ਡੈਸਕ 21-07-2025
ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਸਰਕਲ ਪ੍ਰਧਾਨ ਹਰਮਿੰਦਰ ਸਿੰਘ ਮੰਡੇਰ ਨੇ ਇੱਕ ਮੁਲਾਕਾਤ ਦੌਰਾਨ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਹ ਨੀਤੀ ਲੋਕਮਾਰੂ ਹੈ ਤੇ ਇਸ ਨਾਲ ਵੱਡੀ ਪੱਧਰ 'ਤੇ ਕਿਸਾਨਾਂ ਦਾ ਉਜਾੜਾ ਹੋਵੇਗਾ | ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਸੂਬੇ ਦੇ ਲੋਕਾਂ ਦੀ ਹੱਕ ਖੜਦਾ ਆ ਰਿਹਾ ਹੈ | ਹੁਣ ਵੀ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗੀ | ਜਿਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰੋਸ ਧਰਨਾ 22 ਜੁਲਾਈ ਨੂੰ ਲੁਧਿਆਣਾ ਡੀ. ਸੀ. ਦਫ਼ਤਰ ਅੱਗੇ ਦਿੱਤਾ ਜਾ ਰਿਹਾ ਹੈ | ਅਕਾਲੀ ਵਰਕਰਾਂ ਅੰਦਰ ਇਸ ਧਰਨੇ ਪ੍ਰਤੀ ਭਾਰੀ ਉਤਸ਼ਾਹ ਹੈ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ, ਗੁਰਦੀਪ ਸਿੰਘ ਅੜੈਚਾ, ਰਣਜੀਤ ਸਿੰਘ ਕੋਟ, ਗੁਰਪ੍ਰੀਤ ਸਿੰਘ ਸਿਆਣ, ਦਲਬਾਰਾ ਸਿੰਘ, ਛੱਜੂ ਸਿੰਘ, ਸੰਤ ਸਿੰਘ ਬੀਜਾ, ਜਗਦੀਸ਼ ਸਿੰਘ ਦੀਸ਼ਾ, ਮਨਦੀਪ ਸਿੰਘ ਖਾਲਸਾ, ਤੇਜਾ ਸਿੰਘ ਕੋਟ, ਗੁਰਮੁੱਖ ਸਿੰਘ, ਗੱਗੂ ਕੁਲਾਰ, ਬੇਅੰਤ ਸਿੰਘ ਬਲਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੀਵਨਜੋਤ ਪ੍ਰਾਜੈਕਟ 2.0 ਤਹਿਤ 21 ਬੱਚੇ ਰੈਸਕਿਊ-ਡਾ. ਬਲਜੀਤ ਕੌਰ ਅਗਲੀ ਖ਼ਬਰ ਅਮਰੀਕਾ ਨੂੰ ਭਾਰਤੀ ਮੰਡੀ ਵਿਚ ਦੁੱਧ ਦੇ ਵਪਾਰ ਲਈ ਦਿੱਤੀ ਜਾਣ ਵਾਲੀ ਖੁੱਲ੍ਹ ਦੇਸ਼ ਦੇ ਦੁੱਧ ਉਤਪਾਦਕਾਂ ਲਈ ਬਰਬਾਦੀ ਹੋਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।