16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ, ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੀ ਸੀ- ਸੈਟ ਦੀ ਆਨਲਾਈਨ ਕਲਾਸ ਲਗਾਈ

ਅਜੀਤ ਡੈਸਕ 21-07-2025
ਬੀਜਾ, 20 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਵਿਖੇ ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ, ਚੰਡੀਗੜ੍ਹ ਵੱਲੋਂ ਵਿਦਿਆਰਥੀਆਂ ਦੀ ਸੀ- ਸੈਟ ਦੀ ਆਨਲਾਈਨ ਕਲਾਸ ਲਗਾਈ ਗਈ | ਇਸ ਕਲਾਸ ਦੌਰਾਨ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਵਿੱਚੋਂ ਵਸਤੂਆਂ ਦੇ ਲਾਗਤ ਮੁੱਲ, ਵੇਚ ਮੁੱਲ, ਇਹਨਾਂ ਤੋਂ ਹੋਣ ਵਾਲੇ ਲਾਭ ਤੇ ਹਾਨੀ ਆਦਿ ਸੰਬੰਧੀ ਸਵਾਲਾਂ ਨੂੰ ਹੱਲ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਕਲਾਸ ਵਿਚ ਲਗਭਗ 90 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਪੂਰੀ ਜਾਣਕਾਰੀ ਨੂੰ ਬੜੇ ਸੁਚੱਜੇ ਤੇ ਧਿਆਨ ਪੂਰਵਕ ਢੰਗ ਨਾਲ ਸੁਣਿਆ ਅਤੇ ਕਾਪੀ ਪੁਰ ਨੋਟ ਕੀਤਾ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ (ਡਾਇਰੈਕਟੋਰੇਟ ਆਫ ਐਜ਼ੂਕੇਸ਼ਨ) ਦੁਆਰਾ ਕੀਤੇ ਜਾ ਰਹੇ ਅਜਿਹੇ ਉੱਦਮਾਂ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਕਾਰਜਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਹਾਂਪੁਰਸ਼ਾਂ ਦੀ 50ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਰਾੜਾ ਸਾਹਿਬ ਵਿਖੇ ਸਾਗਵਾਨ ਦੇ ਰੁੱਖ ਲਗਾਏ ਅਗਲੀ ਖ਼ਬਰ ਜੀਵਨਜੋਤ ਪ੍ਰਾਜੈਕਟ 2.0 ਤਹਿਤ 21 ਬੱਚੇ ਰੈਸਕਿਊ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।