ਕੁਹਾੜਾ, 20 ਜੁਲਾਈ (ਸੰਦੀਪ ਸਿੰਘ ਕੁਹਾੜਾ)-ਬਰਮਿੰਘਮ (ਯੂ. ਐੱਸ. ਏ.) ਦੀ ਸਟੇਟ ਅਲਬਾਮਾ ਵਿਖੇ 26 ਜੂਨ ਤੋਂ 7 ਜੁਲਾਈ ਤੱਕ ਕਰਵਾਈਆਂ ਗਈਆਂ ਵਰਲਡ ਪੁਲਿਸ ਖੇਡਾਂ ਵਿਚ ਪੰਜਾਬ ਪੁਲਿਸ ਦੀ ਖਿਡਾਰਨ ਰਮਨਦੀਪ ਕੌਰ ਨੇ ਰਿਲੇਅ ਦੌੜ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਪੁਲਿਸ ਦੀ ਟੀਮ ਲਈ ਇੱਕ ਚਾਂਦੀ ਤੇ ਅੱਠ ਸੋਨ ਤਗਮੇ ਜਿੱਤ ਕੇ ਆਪਣੇ ਇਲਾਕੇ ਦੇ ਨਾਲ ਪੰਜਾਬ ਪੁਲਿਸ ਦਾ ਨਾਮ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ ਹੈ¢ ਜੇਤੂ ਖਿਡਾਰਨ ਰਮਨਦੀਪ ਕੌਰ ਦਾ ਆਪਣੇ ਨਾਨਕੇ ਪਿੰਡ ਭਾਗਪੁਰ ਪੁੱਜਣ 'ਤੇ ਗ੍ਰਾਮ ਪੰਚਾਇਤ ਵਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਰਪੰਚ ਡਾ.ਗਗਨਦੀਪ ਸਿੰਘ ਢਿੱਲੋਂ, ਪ੍ਰਧਾਨ ਹਰਪਾਲ ਸਿੰਘ ਨਾਗਰਾ, ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ. ਆਈ., ਪੰਚਾਇਤ ਮੈਂਬਰ ਅਤੇ ਪਿੰਡ ਵਾਸੀਆਂ ਵਲੋਂ ਖਿਡਾਰਨ ਰਮਨਦੀਪ ਕੌਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਗਈ¢ਇਸ ਮੌਕੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਨੇ ਸ਼ਾਨਦਾਰ ਉਪਲਬਧੀ 'ਤੇ ਰਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੀ ਦੁਨੀਆਂ ਵਿਚ ਪੰਜਾਬ ਪੁਲਿਸ ਦਾ ਨਾਂਅ ਰੌਸ਼ਨ ਕੀਤਾ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ¢ ਖਿਡਾਰਨ ਰਮਨਦੀਪ ਕੌਰ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਸੂਬੇਦਾਰ ਬੇਅੰਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਜਥੇਦਾਰ ਪ੍ਰਧਾਨ ਹਰਪਾਲ ਸਿੰਘ ਨਾਗਰਾ, ਗ੍ਰੰਥੀ ਬਾਬਾ ਗੁਰਦੀਪ ਸਿੰਘ, ਬਲਵੰਤ ਸਿੰਘ ਢਿੱਲੋਂ, ਇੰਦਰਜੀਤ ਸਿੰਘ ਢਿੱਲੋਂ, ਰਘਵੀਰ ਸਿੰਘ ਢਿੱਲੋਂ, ਹਰਮੀਤ ਸਿੰਘ, ਗੁਰਲਾਲ ਸਿੰਘ ਪੰਚ, ਦਵਿੰਦਰ ਸਿੰਘ ਢਿੱਲੋਂ ਪੰਚ, ਜਸਵੰਤ ਸਿੰਘ ਨਿਗਾਹ, ਸਚਨਪ੍ਰੀਤ ਸਿੰਘ ਖਹਿਰਾ, ਅਵਤਾਰ ਸਿੰਘ ਸਰਾਂ, ਮੇਵਾ ਸਿੰਘ ਸੰਧੂ, ਮਨਜਿੰਦਰ ਸਿੰਘ ਸੰਧੂ, ਪ੍ਰਭਜੋਤ ਸਿੰਘ ਨਿਗਾਹ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ¢