16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਸ਼ਾ ਵਰਕਰਾਂ ਵਲੋਂ ਕੀਤੀ ਜਾ ਰਹੀ ਓ. ਆਰ. ਐਸ. ਪੈਕਟਾਂ ਦੀ ਵੰਡ <br/>

ਅਜੀਤ ਡੈਸਕ 21-07-2025
ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਡਾ. ਜਸਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਦਸਤ ਰੋਕੂ ਮੁਹਿੰਮ ਸਬੰਧੀ ਆਸ਼ਾ ਵੱਲੋਂ ਆਪਣੇ ਏਰੀਏ ਵਿਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਦੇ ਘਰਾਂ ਵਿਚ ਜਾ ਕੇ ਓ. ਆਰ. ਐਸ. ਦੇ ਪੈਕਟ ਵੰਡੇ ਜਾ ਰਹੇ ਹਨ | ਇਸ ਸਮੇਂ ਡਾ. ਸਤਿਆਜੀਤ ਸਿੰਘ ਨੇ ਦੱਸਿਆ ਕੇ ਦਸਤ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਦੀ ਮੌਤ ਦਾ ਪ੍ਰਮੁੱਖ ਕਾਰਨ ਹੈ | ਜੇਕਰ ਬੱਚਾ ਦਿਨ ਵਿਚ 3 ਤੋਂ ਜ਼ਿਆਦਾ ਵਾਰ ਪਤਲਾ/ਪਾਣੀ ਵਰਗਾਂ ਪਖਾਨਾ ਕਰ ਰਿਹਾ ਹੈ ਤਾਂ ਉਸ ਨੰੂ ਦਸਤ ਕਿਹਾ ਜਾਂਦਾ ਹੈ ਅਤੇ ਵਾਰ-ਵਾਰ ਪਖਾਨਾ ਆਉਣ ਨਾਲ ਬੱਚੇ ਨੂੰ ਪਾਣੀ ਦੀ ਕਮੀ ਹੋਣ ਦੀ ਸੰਭਾਵਨਾ ਹੁੰਦੀ ਹੈ | ਇਸ ਲਈ ਜ਼ਰੂਰੀ ਹੈ ਕਿ ਹਰ ਪਖਾਨੇ ਤੋਂ ਬਾਅਦ ਬੱਚੇ ਨੂੰ ਓ. ਆਰ. ਐਸ. ਦਾ ਘੋਲ ਦਿੱਤਾ ਜਾਵੇ ਅਤੇ ਨਾਲ ਹੀ 14 ਦਿਨ ਲਈ ਜਿੰਕ ਦੀ ਗੋਲੀ ਦਿੱਤੀ ਜਾਵੇ ਤਾਂ ਕੇ ਬੱਚੇ ਨੂੰ ਵਾਰ-ਵਾਰ ਦਸਤ ਨਾ ਹੋਵੇ | ਇਸ ਸਮੇਂ ਬੀ. ਈ. ਈ. ਗੁਰਦੀਪ ਸਿੰਘ ਨੇ ਦੱਸਿਆ ਕਿ ਦਸਤ ਤੋਂ ਬਚਾਉ ਲਈ ਸਾਫ-ਸਫਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਖਾਣਾ ਬਣਾਉਣ ਅਤੇ ਖਾਣ ਤੋਂ ਪਹਿਲਾ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ | ਖੁੱਲੇ੍ਹ ਵਿਚ ਪਖਾਨਾ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਇਸ ਮੁਹਿੰਮ ਦੌਰਾਨ ਸਾਰੇ ਸਿਹਤ ਸੈਂਟਰਾਂ 'ਤੇ ਵੀ ਓ. ਆਰ. ਐਸ.-ਜਿੰਕ ਕਾਰਨਰ ਸਥਾਪਿਤ ਕੀਤੇ ਗਏ, ਜਿੱਥੋਂ ਓ. ਆਰ. ਐਸ.-ਜਿੰਕ ਪ੍ਰਾਪਤ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਡੋਪ ਟੈਸਟ ਰਿਪੋਰਟਾਂ ਪਾਜ਼ੇਟਿਵ ਆਉਣ 'ਤੇ 3 ਜਣਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਦੇਸ਼ ਬੈਠੇ ਨੌਜਵਾਨਾਂ ਨੂੰ ਵੀ ਕੋਚਿੰਗ ਦੇ ਰਿਹਾ ਏਮ ਇੰਟਰਨੈਸ਼ਨਲ ਮਲੌਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।