16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ

ਅਜੀਤ ਡੈਸਕ 21-07-2025
ਮਾਛੀਵਾੜਾ ਸਾਹਿਬ, 20 ਜੁਲਾਈ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਵਿਚ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਇੱਕ ਵੱਡਾ ਵਾਧਾ ਉਸ ਸਮੇਂ ਦੇਖਿਆ ਗਿਆ | ਜਦੋਂ ਪਿੰਡ ਬਹਿਲੋਲਪੁਰ ਦੇ ਸਾਬਕਾ ਸਰਪੰਚ ਰਮਨਦੀਪ ਸਿੰਘ ਰਾਏ ਦੀ ਅਗਵਾਈ ਵਿਚ ਕਰੀਬ ਤਿੰਨ ਦਰਜਨ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ¢ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਵਿਅਕਤੀਆਂ ਨੇ ਕਿਹਾ ਕਿ ਸੂਬੇ ਦਾ ਭਵਿੱਖ ਕਾਂਗਰਸ ਪਾਰਟੀ ਹੀ ਬਣਾ ਸਕਦੀ ਹੈ ਅਤੇ 2027 ਵਿਚ ਲੋਕਾਂ ਦਾ ਫ਼ਤਵਾ ਇਸ ਪਾਰਟੀ ਨੂੰ ਮੁੜ ਸੱਤਾ 'ਤੇ ਆਸੀਨ ਕਰੇਗਾ¢ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਰਾਜਾ ਗਿੱਲ ਨੇ ਇਨ੍ਹਾਂ ਲੋਕਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਅੱਜ ਖ਼ੁਸ਼ੀ ਦਾ ਦਿਨ ਹੈ ਕਿ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ¢ ਇਸ ਮੌਕੇ ਇਕੱਤਰ ਹੋਰਨਾਂ ਕਾਂਗਰਸੀ ਆਗੂਆਂ ਵਿਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ, ਰਜਿੰਦਰ ਸਿੰਘ ਲੱਖਾ ਰੋਣੀ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ ਬਲਾਲਾ, ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਨੰਦ ਕਿਸ਼ੋਰ, ਵਿੱਕੀ ਢੰਡੇ ਤੋਂ ਇਲਾਵਾ ਸ਼ਾਮਿਲ ਹੋਣ ਵਾਲੇ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਵਿਧਾਨ ਸਭਾ 'ਚ ਗੁਰਸਿੱਖ ਵਿਧਾਇਕ ਗਿਆਸਪੁਰਾ ਨੂੰ ਹੈਨਰੀ ਵਲੋਂ ਗਾਲ੍ਹ ਕੱਢਣਾ ਮੰਦਭਾਗਾ-ਤੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।