16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 21-07-2025
ਭੂੰਦੜੀ, 20 ਜੁਲਾਈ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੇਂਟ ਸਕੂਲ ਕੀੜੀ ਵਿਚ ਵਣ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵਾਤਾਵਰਣ ਸੰਭਾਲਣ ਦੇ ਸੁਨੇਹੇ ਨੂੰ ਅਮਲ ਵਿਚ ਲਿਆਉਂਦੇ ਹੋਏ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ | ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਰੁੱਖਾਂ ਨਾਲ ਸੰਬੰਧਿਤ ਚਿੱਤਰ ਬਣਾ ਕੇ ਰੰਗ ਭਰੇ | ਕਵਿਤਾਵਾਂ ਪੜ੍ਹੀਆਂ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਇਸ ਸੰਬੰਧੀ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਭਾਗ ਲੈ ਕੇ ਵਾਤਾਵਰਨ ਦੇ ਮਹੱਤਵ 'ਤੇ ਲੇਖ ਲਿਖੇ, ਚਿੱਤਰ ਬਣਾਏ ਅਤੇ ਨਾਟਕ ਰਾਹੀਂ ਪ੍ਰਦੂਸ਼ਣ ਤੇ ਵਾਧੂ ਤਾਪਮਾਨ ਦੀ ਸਮੱਸਿਆ ਉਤਪੰਨ ਕਰਨ ਵਾਲੇ ਮੁੱਦਿਆਂ 'ਤੇ ਚਰਚਾ ਕੀਤੀ | ਸਕੂਲ ਦੇ ਪਿ੍ੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਰੁੱਖ ਦਸ ਪੁੱਤਰਾਂ ਦੇ ਬਰਾਬਰ ਹੁੰਦਾ ਹੈ | ਅਸੀਂ ਜਿੰਨ੍ਹਾਂ ਹੋ ਸਕੇ, ਉਨ੍ਹੇ ਹੀ ਵਾਧੂ ਰੁੱਖ ਲਗਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਈਏ | ਇਸ ਸਮਾਰੋਹ ਨੂੰ ਸਫ਼ਲ ਬਣਾਉਣ ਵਿਚ ਸਮੂਹ ਅਧਿਆਪਕ, ਗਰੁੱਪ ਇੰਚਾਰਜ ਤੇ ਨੇਚਰ ਕਲੱਬ ਦੇ ਬੱਚਿਆਂ ਦਾ ਅਹਿਮ ਯੋਗਦਾਨ ਰਿਹਾ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਇੰਦਰਜੀਤ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਵਲੋਂ ਸਕੂਲ ਪ੍ਰਬੰਧਕਾਂ ਦੇ ਤੌਰ 'ਤੇ ਇਹ ਸੰਕਲਪ ਲਿਆ ਗਿਆ ਕਿ ਹਰ ਵਿਦਿਆਰਥੀ ਨੂੰ ਘਰ, ਮੁਹੱਲੇ, ਪਿੰਡ ਅਤੇ ਆਪਣੇ ਆਲੇ-ਦੁਆਲੇ ਵਿਚ ਘੱਟੋ-ਘੱਟ ਇਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਾਇਲ ਵਾਸੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਪਨੈਲਟੀ ਤੇ ਵਿਆਜ ਦੀ ਛੋਟ ਦਾ ਲਾਭ ਉਠਾਉਣ-ਕਾਰਜ ਸਾਧਕ ਅਫ਼ਸਰ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।