16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 21-07-2025
ਬੀਜਾ, 20 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)- ਵਿਦਿਆਰਥੀਆਂ ਨੂੰ ਨੈਤਿਕ ਕਦਰਾਂ- ਕੀਮਤਾਂ ਵਿਚ ਪਰਪੱਕ ਕਰਨਾ ਸਮੇਂ ਦੀ ਮੁੱਖ ਲੋੜ- ਪਿ੍ੰਸੀਪਲ ਡਾ. ਗਗਨਦੀਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ ਦੇ ਸੁਚੱਜੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦੇ ਮੌਕੇ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਦੇਖਰੇਖ ਵਿਚ ਇਹ ਸਮਾਗਮ ਉਲੀਕਿਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਦੌਰਾਨ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋ. ਰਜਿੰਦਰ ਕੌਰ ਨੇ ਗੁਰਬਾਣੀ ਦਾ ਰਸ-ਭਿੰਨਾ ਸ਼ਬਦ ਕੀਰਤਨ ਕੀਤਾ | ਕਾਲਜ ਦੇ ਧਾਰਮਿਕ ਲੈਕਚਰਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਨਾਲ ਜੋੜੇ ਜਾਣ ਲਈ ਸਮੇਂ ਸਮੇਂ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਾਰਜ ਕੀਤੇ ਜਾਂਦੇ ਹਨ | ਇਸ ਮੌਕੇ ਵਿਦਿਆਰਥੀਆਂ ਨੂੰ ਧਾਰਮਿਕ ਲਿਟਰੇਚਰ ਵੀ ਵੰਡਿਆ ਗਿਆ | ਇਹ ਵਰਨਣਯੋਗ ਹੈ ਕਿ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਜੋ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ ਇੱਥੇ ਅਕਾਦਮਿਕ ਵਰ੍ਹੇ 2025-26 ਲਈ ਵੱਖ-ਵੱਖ ਕੋਰਸਾਂ ਨਾਲ ਸੰਬੰਧਿਤ ਦਾਖ਼ਲੇ ਵੀ ਚੱਲ ਰਹੇ ਹਨ | ਵਿਦਿਆਰਥੀ ਕਾਲਜ ਵਿਚ ਦਾਖ਼ਲਾ ਲੈ ਕੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ |
ਪਿਛਲੀ ਖ਼ਬਰ ਡਾ. ਸ਼ਰਮਾ ਘੁਡਾਣੀ ਕਲਾਂ ਵਲੋਂ ਡੀ. ਐਸ. ਪੀ. ਪਾਇਲ ਹੇਮੰਤ ਮਲਹੋਤਰਾ ਨਾਲ ਮੁਲਾਕਾਤ ਅਗਲੀ ਖ਼ਬਰ ਰੁੱਖ ਮਨੁੱਖਤਾ ਦੇ ਬੈਂਕ ਖ਼ਾਤੇ ਹਨ ਇਨ੍ਹਾਂ ਦਾ ਪਾਲਣ ਪੋਸ਼ਣ ਧੀਆਂ ਪੁੱਤਰਾਂ ਵਾਂਗ ਕਰਨਾ ਚਾਹੀਦਾ ਹੈ -ਪਿ੍ੰਸੀਪਲ ਗੋਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।