16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਤੀਜ ਮੇਲਾ ਕਰਵਾਇਆ

ਅਜੀਤ ਡੈਸਕ 21-07-2025
ਦੋਰਾਹਾ, 20 ਜੁਲਾਈ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸਾਉਣ ਮਹੀਨੇ ਦੀ ਮੱਸਿਆ ਤੋਂ ਬਾਅਦ ਤੀਜੇ ਦਿਨ ਭਾਵ ਚਾਨਣੀ ਤੀਜ ਤੋਂ ਤੀਆਂ ਸ਼ੁਰੂ ਹੁੰਦੀਆਂ ਹਨ ਤੇ ਲਗਭਗ ਤੇਰਾਂ ਦਿਨ ਚੱਲਦੀਆਂ ਹਨ ਅਰਥਾਤ ਰੱਖੜੀ ਤੱਕ ਚੱਲਦੀਆਂ ਹਨ | ਇਸ ਮੌਕੇ ਡਾ. ਸਰਵਜੀਤ ਕੌਰ ਬਰਾੜ (ਪਿ੍ੰਸੀਪਲ ਗੁਰੂ ਨਾਨਕ ਕਾਲਜ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਤੀਜ ਮੇਲੇ ਨੂੰ ਸ਼ੁਰੂ ਕੀਤਾ | ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੋਕ-ਨਾਚ ਦੁਆਰਾ ਤਿ੍ੰਝਣ, ਪੰਜਾਬੀ ਰਸੋਈ, ਪੀਂਘਾਂ, ਵਣਜਾਰਾ ਆਦਿ ਦਿ੍ਸ਼ਾਂ ਵਿਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਤੇ ਸਾਰੇ ਕਮੇਟੀ ਮੈਂਬਰਾਂ ਨੇ ਇਸ ਮੌਕੇ ਤੇ ਵਧਾਈ ਦਿੱਤੀ ਅਤੇ ਪਿ੍ੰਸੀਪਲ ਡਾ. ਡੀ. ਪੀ. ਠਾਕੁਰ, ਅਧਿਆਪਕਾਂ ਅਤੇ ਵਿਦਿਆਰਥਣਾਂ ਦੁਆਰਾ ਆਯੋਜਿਤ ਕੀਤੇ ਗਏ, ਇਸ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਸ੍ਰੀ ਅੰਮਿ੍ਤਸਰ ਸਾਹਿਬ ਦੇ ਇਲਾਕੇ ਵਿਚ ਬੰਬ ਰੱਖਣ ਦੀਆਂ ਖ਼ਬਰਾਂ ਅਤੀ ਚਿੰਤਾਜਨਕ- ਖ਼ਾਲਸਾ ਨੌਲੜੀ ਖ਼ੁਰਦ <br/> ਅਗਲੀ ਖ਼ਬਰ ਡਾ. ਸ਼ਰਮਾ ਘੁਡਾਣੀ ਕਲਾਂ ਵਲੋਂ ਡੀ. ਐਸ. ਪੀ. ਪਾਇਲ ਹੇਮੰਤ ਮਲਹੋਤਰਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।