16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਮ ਆਦਮੀ ਪਾਰਟੀ ਖੰਨਾ ਹਲਕਾ ਸੰਗਠਨ ਦੀ ਮੀਟਿੰਗ ਕਾਰਕੁੰਨ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਲੈ ਕੇ ਜਾਣ-ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ

ਅਜੀਤ ਡੈਸਕ 21-07-2025
ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਖੰਨਾ ਹਲਕਾ ਦੀ ਇੱਕ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਵਿਸ਼ੇਸ਼ ਤੌਰ 'ਤੇ ਪਹੁੰਚੇ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਸਕੀਮਾਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ¢ ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ਤੱਕ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ¢ ਇਸ ਮੌਕੇ ਖੰਨਾ ਹਲਕਾ ਜਥੇਬੰਦੀ ਦੇ ਇੰਚਾਰਜ ਮਾਸਟਰ ਅਵਤਾਰ ਸਿੰਘ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਕੋ-ਇੰਚਾਰਜ ਕੀਮਤੀ ਲਾਲ, 'ਆਪ' ਦੇ ਸੀਨੀਅਰ ਆਗੂ ਰਜਿੰਦਰ ਸਿੰਘ ਜੀਤ, ਕੁਲਵੰਤ ਸਿੰਘ ਮਹਿਮੀ, ਸਵਰਨ ਸਿੰਘ ਛਿੱਬਰ, ਕੌਂਸਲਰ ਸੁਖਮਨਜੀਤ ਸਿੰਘ, ਕੌਂਸਲਰ ਸੁਰਿੰਦਰ ਬਾਵਾ, ਨੀਸ਼ੂ ਕਪਿਲਾ, ਸੁਦੀਨਰ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਗੁਰਜੀਤ ਸਿੰਘ, ਗੁਰਜੀਤ ਸਿੰਘ, ਗੁਰਜੀਤ ਸਿੰਘ, ਮਾ. ਕੁਲਦੀਪ ਸਿੰਘ, ਹਰਦੀਪ ਸਿੰਘ, ਦੀਦਾਰ ਸਿੰਘ, ਰਾਜੂ ਗੋਹ, ਅਮਿਤ ਬਾਂਸਲ, ਜੋਤੀ ਰਸੂਲਦਾ, ਡਾ: ਅਵਤਾਰ ਸਿੰਘ, ਗੁਰਚਰਨ ਸਿੰਘ, ਜਤਿੰਦਰ ਸਿੰਘ, ਵਰਿੰਦਰ ਸਿੰਘ ਕੌੜੀ, ਜਗਦੀਪ ਸਿੰਘ ਕੌੜੀ ਆਦਿ ਹਾਜ਼ਰ ਸਨ ¢
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਜੇ. ਈ. ਰੁਪਿੰਦਰ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਸਤਾਬਗੜ੍ਹ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।