28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਆਪ' ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਖੋਹਣ ਦੀ ਤਿਆਰੀ-ਢਿੱਲੋਂ

ਅਜੀਤ ਡੈਸਕ 22-07-2025
ਕੁਹਾੜਾ, 21 ਜੁਲਾਈ (ਸੰਦੀਪ ਸਿੰਘ ਕੁਹਾੜਾ)-'ਆਪ' ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਵੱਡੇ ਪੱਧਰ 'ਤੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਕੂੰਮਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਸੱਦੀ ਗਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਕਿਸਾਨਾਂ ਦੀ 21 ਏਕੜ ਜ਼ਮੀਨ ਐਕਵਾਇਰ ਕਰ ਕੇ ਉਸ ਵਿਚ ਇੰਡਸਟਰੀਅਲ ਅਸਟੇਟ ਬਣਾਉਣ ਦੇ ਨਾਮ 'ਤੇ ਕਿਸਾਨਾਂ ਦੀ ਉਪਜਾਊ ਜ਼ਮੀਨ ਖੋਹਣ ਦੀ ਤਿਆਰੀ ਖਿੱਚ ਲਈ ਹੈ, ਜਿਸ ਤਹਿਤ ਸਰਕਾਰ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ 40 ਪਿੰਡਾਂ ਦੀ ਜ਼ਮੀਨ ਵੀ ਇਸੇ ਪਾਲਿਸੀ ਅਧੀਨ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਧੱਕੇ ਨਾਲ ਐਕਵਾਇਰ ਕਰਨ ਜਾ ਰਹੀ ਹੈ ਅਤੇ ਸਰਕਾਰ ਵਲੋਂ ਸੰਬੰਧਿਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਕੇ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ 'ਤੇ ਸੀ. ਐੱਲ. ਯੂ. ਅਤੇ ਕਿਸੇ ਵੀ ਤਰ੍ਹਾਂ ਦਾ ਨਕਸ਼ਾ ਪਾਸ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪ ਸਰਕਾਰ ਦੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਕਦੇ ਵੀ ਸਿਰੇ ਨਹੀਂ ਚੜ੍ਹਨ ਦੇਵੇਗੀ¢ ਉਨ੍ਹਾਂ ਕਿਹਾ ਕਿ ਜੇਕਰ ਅੱਜ ਜ਼ਮੀਨਾਂ ਐਕਵਾਇਰ ਹੋ ਜਾਂਦੀਆਂ ਹਨ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਮਾਫ਼ ਨਹੀਂ ਕਰਨਗੀਆਂ ¢ ਉਨ੍ਹਾਂ ਕਿਹਾ ਕਿ ਅਸੀਂ ਇੰਡਸਟਰੀ ਲਗਾਉਣ ਦੇ ਵਿਰੋਧ ਵਿਚ ਨਹੀਂ, ਪੰਜਾਬ ਵਿਚ ਬਹੁਤ ਸਾਰੀਆਂ ਅਜਿਹੀਆਂ ਜ਼ਮੀਨਾਂ ਹਨ ਜੋ ਖੇਤੀ ਯੋਗ ਨਹੀਂ ਹਨ, ਜਿੱਥੇ ਇੰਡਸਟਰੀ ਲੱਗ ਸਕਦੀ ਹੈ | ਪਰ ਇੰਡਸਟਰੀ ਲਗਾਉਣੀ ਕਿੱਥੇ ਹੈ, ਸਰਕਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਸਲ ਵਿਚ ਹੀ ਇੰਡਸਟਰੀ ਬਾਰੇ ਸੰਜੀਦਾ ਹੈ ਤਾਂ ਪੰਜਾਬ 'ਚ ਕਈ ਇੰਡਸਟਰੀਆਂ ਜੋ ਤਕਨੀਕ ਦੀ ਘਾਟ ਕਾਰਨ ਖ਼ਤਮ ਹੋ ਗਈਆਂ | ਅਜਿਹੀਆਂ ਇੰਡਸਟਰੀ ਨੂੰ ਸੌਖਾ ਲੋਨ, ਜੀ. ਐੱਸ. ਟੀ. ਵਿਚ ਛੋਟ ਅਤੇ ਹੋਰ ਸਹੂਲਤਾਂ ਦੇ ਕੇ ਮੁੜ ਸੁਰਜੀਤ ਕਰੇ | ਪਰ ਆਪ ਸਰਕਾਰ ਦੀ ਮਨਸਾ ਇੰਡਸਟਰੀ ਲਗਾਉਣਾ ਨਹੀਂ, ਬਲਕਿ ਕਿਸਾਨਾਂ ਦੀ ਉਪਜਾਊ ਜ਼ਮੀਨ ਖੋਹ ਕੇ ਭੂ-ਮਾਫ਼ੀਆ ਨੂੰ ਦੇਣਾ ਹੈ¢ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੀ ਹੋਂਦ ਬਚਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਅਸੀਂ ਸਰਕਾਰ ਦੇ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲੈਣ ਲਈ ਮਜਬੂਰ ਕਰ ਸਕਦੇ ਹਾਂ¢ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਉਜਾੜੇ ਨੂੰ ਬਚਾਉਣ ਲਈ ਸਮੂਹ ਗ੍ਰਾਮ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗ੍ਰਾਮ ਸਭਾ ਵਿਚ ਮਤੇ ਪਾਉਣ ਚਾਹੀਦੇ ਹਨ ਅਤੇ ਆਪਣੀਆਂ ਜ਼ਮੀਨਾਂ ਅਤੇ ਹੋਂਦ ਨੂੰ ਬਚਾਉਣ ਲਈ ਸਾਰਿਆਂ ਨੂੰ ਇੱਕਜੁਟਤਾ ਨਾਲ ਇਸ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਏਕਤਾ ਸਭ ਤੋਂ ਵੱਡਾ ਬਲ ਹੈ, ਜਿਸ ਨਾਲ ਸਰਕਾਰ ਨੂੰ ਅੱਗੇ ਲਗਾਇਆ ਜਾ ਸਕਦਾ ਹੈ¢ ਇਸ ਮੌਕੇ ਜਥੇਦਾਰ ਹਰਚਰਨ ਸਿੰਘ ਜਿਉਣੇਵਾਲ, ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ, ਗੁਰਜੀਤ ਸਿੰਘ ਜੋਨੀ ਵਿਰਕ, ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ, ਜ਼ਿਲ੍ਹਾ ਪ੍ਰਧਾਨ ਜੋਬਨਪ੍ਰੀਤ ਸਿੰਘ ਗਿੱਲ, ਜਗਰੂਪ ਸਿੰਘ ਗਿੱਲ, ਰਣਧੀਰ ਸਿੰਘ ਧੀਰਾ, ਜਸਦੀਪ ਸਿੰਘ ਜੱਜ, ਸਨੀ ਪੰਜੇਟਾ, ਸਚਿਨਪ੍ਰੀਤ ਸਿੰਘ ਖਹਿਰਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਰਜਿੰਦਰ ਸਿੰਘ ਸਰਪੰਚ, ਗੁਰਮੀਤ ਸਿੰਘ ਗੱਦੋਵਾਲ, ਹਰਪ੍ਰਸ਼ਾਦ ਸਿੰਘ ਵਿਰਕ, ਅਮਨਦੀਪ ਸਿੰਘ ਪੀ. ਏ., ਅਮਰਿੰਦਰ ਸਿੰਘ ਰਜੂਲ, ਬਹਾਦਰ ਸਿੰਘ ਲੱਖੋਵਾਲ, ਅਮਰਜੀਤ ਸਿੰਘ ਬਲੀਏਵਾਲਾ, ਸਰਪੰਚ ਕੁਲਜੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਇਲਾਕਾ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ¢
ਪਿਛਲੀ ਖ਼ਬਰ ਦੋ ਮੋਟਰਸਾਈਕਲਾਂ 'ਚ ਹੋਈ ਟੱਕਰ, 20 ਸਾਲਾ ਨੌਜਵਾਨ ਦੀ ਮੌਤ, ਤਿੰਨ ਫੱਟੜ, ਇਕ ਗੰਭੀਰ ਅਗਲੀ ਖ਼ਬਰ ਖੰਨਾ ਰੇਕੀ ਸੈਂਟਰ 'ਚ ਸ਼ੱਕੀ ਹਾਲਾਤ 'ਚ ਸ਼ਰਧਾਲੂ ਦੀ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।