28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਦੋ ਮੋਟਰਸਾਈਕਲਾਂ 'ਚ ਹੋਈ ਟੱਕਰ, 20 ਸਾਲਾ ਨੌਜਵਾਨ ਦੀ ਮੌਤ, ਤਿੰਨ ਫੱਟੜ, ਇਕ ਗੰਭੀਰ

ਅਜੀਤ ਡੈਸਕ 22-07-2025
ਸਮਰਾਲਾ, 21 ਜੁਲਾਈ (ਗੋਪਾਲ ਸੋਫਤ)-ਸਥਾਨਕ ਖੰਨਾ ਰੋਡ 'ਤੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇੱਕ 20 ਸਾਲਾਂ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਨੌਜਵਾਨ ਗੰਭੀਰ ਫੱਟੜ ਹੋ ਗਏ ਹਨ¢ ਇਨ੍ਹਾਂ ਵਿਚੋਂ ਇੱਕ ਦੀ ਹਾਲਤ ਚਿੰਤਾਜਨਕ ਦੱਸੀ ਜਾਂਦੀ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਰੈਫ਼ਰ ਕਰ ਦਿੱਤਾ ਗਿਆ ਹੈ¢ ਇਸ ਮੋਟਰਸਾਈਕਲ ਚਾਲਕ ਦਾ ਸਾਹਮਣੇ ਤੋਂ ਆ ਰਹੇ ਦੂਜੇ ਮੋਟਰਸਾਈਕਲ ਸਵਾਰਾਂ ਨਾਲ ਇੰਨੇ ਜ਼ੋਰਦਾਰ ਢੰਗ ਨਾਲ ਟੱਕਰ ਹੋਈ ਕਿ 20 ਸਾਲਾ ਸਨੀ ਵਾਸੀ ਸਮਰਾਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਜਦਕਿ ਦੂਜਾ ਬਾਈਕ ਚਾਲਕ ਹਰਜੀਤ ਸਿੰਘ (19) ਦੀ ਹਾਲਤ ਵੀ ਕਾਫੀ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ¢ ਮਿਲੀ ਜਾਣਕਾਰੀ ਅਨੁਸਾਰ ਇਹ ਟੱਕਰ ਇੰਨੀ ਭਿਆਨਕ ਸੀ ਕਿ ਦੂਰ ਤੱਕ ਇਸ ਦੀ ਆਵਾਜ਼ ਸੁਣਾਈ ਦਿੱਤੀ¢ ਇਕੱਤਰ ਹੋਏ ਵਿਅਕਤੀਆਂ ਵਲੋਂ ਇਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਸਨੀ (20) ਪੁੱਤਰ ਦੀਪਕ ਵਾਸੀ ਅੰਬੇਦਕਰ ਕਾਲੋਨੀ ਸਮਰਾਲਾ ਨੂੰ ਮਿ੍ਤਕ ਐਲਾਨ ਦਿੱਤਾ ਗਿਆ¢ ਜਦਕਿ ਇਸ ਹਾਦਸੇ 'ਚ ਜ਼ਖਮੀ ਇੱਕ ਹੋਰ ਨੌਜਵਾਨ ਹਰਜੀਤ ਸਿੰਘ (19) ਵਾਸੀ ਪਿੰਡ ਘਰਖਣਾ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ¢ ਇਸ ਦੁਰਘਟਨਾ ਵਿਚ ਜ਼ਖਮੀ ਹੋਏ ਹਰਸ਼ਦੀਪ ਸਿੰਘ (21) ਵਾਸੀ ਘਰਖਣਾ ਅਤੇ ਰੂਬਲਪ੍ਰੀਤ ਸਿੰਘ (22) ਵਾਸੀ ਪਿੰਡ ਹੇੜੀਆਂ ਇਲਾਜ ਅਧੀਨ ਹਨ¢ ਹਸਪਤਾਲ 'ਚ ਪੁੱਜੇ ਸਹਾਇਕ ਥਾਣੇਦਾਰ ਅਵਤਾਰ ਚੰਦ ਨੇ ਦੱਸਿਆ ਕਿ ਤੇਜ ਰਫ਼ਤਾਰ ਕਰਨ ਬਾਈਕ ਆਪਸ ਵਿਚ ਬੁਰੀ ਤਰ੍ਹਾਂ ਟਕਰਾ ਗਏ ਹਨ¢ ਉਨ੍ਹਾਂ ਕਿਹਾ ਕਿ ਦੁਰਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ¢
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਵੀ ਰਾਜਗੜ੍ਹ ਦੇ ਰਿਮਾਂਡ ਵਿਚ ਵਾਧਾ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਖੋਹਣ ਦੀ ਤਿਆਰੀ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।