ਮਾਛੀਵਾੜਾ ਸਾਹਿਬ, 21 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇੱਕ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਮਾਛੀਵਾੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦਾ ਨੌਜਵਾਨ ਲੜਕੇ ਜਗਤਾਜ਼ਪ੍ਰੀਤ ਸਿੰਘ (20) ਦੀ ਲਾਸ਼ ਅੱਜ ਗੁਰਦੁਆਰਾ ਸ਼੍ਰੀ ਕਟਾਣਾ ਸਾਹਿਬ ਨੇੜੇੇ ਸਰਹਿੰਦ ਨਹਿਰ 'ਚੋਂ ਮਿਲ ਗਈ ਹੈ¢ ਜਾਣਕਾਰੀ ਅਨੁਸਾਰ ਪੁਲਿਸ ਕੋਲ ਗੁੰਮਸ਼ੁਦਗੀ ਰਿਪੋਰਟ ਦਰਜ ਕਰਵਾਉਂਦਿਆਂ ਪਰਿਵਾਰ ਵਾਲਿਆਂ ਨੇ ਦੱਸਿਆ ਸੀ ਕਿ ਜਗਤਾਜ਼ਪ੍ਰੀਤ ਸਿੰਘ 19 ਜੁਲਾਈ ਨੂੰ ਬਾਜ਼ਾਰ 'ਚੋਂ ਸਮਾਨ ਲੈਣ ਲਈ ਆਪਣੇ ਹੀਰੋ ਹੌਂਡਾ ਮੋਟਰਸਾਈਕਲ ਰਾਹੀਂ 12 ਵਜੇ ਘਰੋਂ ਗਿਆ ਸੀ, ਪਰ ਵਾਪਸ ਨਹੀਂ ਆਇਆ¢ ਉਨ੍ਹਾਂ ਦੱਸਿਆ ਕਿ ਉਹ ਕੁੱਝ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦਿੱਖ ਰਿਹਾ ਸੀ, ਜਿਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਹ ਨਾ ਮਿਲਿਆ¢ ਉਨ੍ਹਾਂ ਦੱਸਿਆ ਕਿ ਜਗਤਾਜ਼ਪ੍ਰੀਤ ਸਿੰਘ ਦੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਚਿੱਟੀ ਟੋਪੀ ਪਹਿਨੀ ਹੋਈ ਸੀ ਅਤੇ ਪਰਿਵਾਰਕ ਮੈਂਬਰਾਂ ਵਲੋਂ ਤਲਾਸ਼ ਦੌਰਾਨ ਉਸ ਦਾ ਮੋਟਰਸਾਈਕਲ ਅਤੇ ਟੋਪੀ ਸਰਹਿੰਦ ਨਹਿਰ ਕੰਢਿਓਾ ਮਿਲੀ¢ ਲਾਪਤਾ ਹੋਏ ਨੌਜਵਾਨ ਦੀ ਨਹਿਰ ਅਤੇ ਆਸਪਾਸ ਇਲਾਕਿਆਂ ਵਿਚ ਭਾਲ ਕੀਤੀ ਜਾ ਰਹੀ ਸੀ | ਪਰ ਅੱਜ ਉਸ ਦੀ ਲਾਸ਼ ਗੁਰਦੁਆਰਾ ਸ਼੍ਰੀ ਕਟਾਣਾ ਸਾਹਿਬ ਨੇੜਿਓਾ ਸਰਹਿੰਦ ਨਹਿਰ 'ਚੋਂ ਮਿਲੀ¢ ਪਰਿਵਾਰਕ ਮੈਂਬਰਾਂ ਵਲੋਂ ਜਗਤਾਜ਼ਪ੍ਰੀਤ ਸਿੰਘ ਦਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ¢