28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕਾਂਗਰਸੀ ਵਿਧਾਇਕ ਬਾਵਾ ਹੈਨਰੀ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ-ਸਰਪੰਚ ਦਵਿੰਦਰ ਸਿੰਘ, ਸਰਪੰਚ ਹਰਵਿੰਦਰ ਸਿੰਘ <br/>

ਅਜੀਤ ਡੈਸਕ 22-07-2025
ਰਾੜਾ ਸਾਹਿਬ, 21 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਿੰਡ ਰਾੜਾ ਦੇ ਸਰਪੰਚ ਦਵਿੰਦਰ ਸਿੰਘ ਗਰਚਾ ਤੇ ਪਿੰਡ ਕਟਾਹਰੀ ਦੇ ਸਰਪੰਚ ਹਰਵਿੰਦਰ ਸਿੰਘ ਘਣਗਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਿਛਲੇ ਦਿਨੀਂ ਹਲਕਾ ਪਾਇਲ ਦੇ ਗੁਰਸਿੱਖ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪਵਿੱਤਰ ਸਦਨ ਵਿਚ ਵਿਧਾਇਕ ਗਿਆਸਪੁਰਾ ਨੂੰ ਹੈਨਰੀ ਵੱਲੋਂ ਅਪਮਾਨਜਨਕ ਸ਼ਬਦਾਵਲੀ ਬੋਲੀ ਗਈ, ਜਿਸ ਨੂੰ ਲੈ ਕੇ ਹਰ ਪਾਸੇ ਇਸਦੀ ਨਿੰਦਿਆਂ ਕੀਤੀ ਜਾ ਰਹੀ ਹੈ ਅਤੇ ਕਾਂਗਰਸੀ ਪਾਰਟੀ ਦੇ ਆਗੂ ਬੌਖਲਾਹਟ ਵਿਚ ਆ ਕੇ ਇਹੋ ਜਿਹੀਆਂ ਹਰਕਤਾਂ ਕਰ ਰਹੇ ਹਨ ਜੋ ਕਿ ਬਰਦਾਸ਼ਤ ਤੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗਿਆਸਪੁਰਾ ਜਿੱਥੇ ਇੱਕ ਸਾਬਤ ਸੂਰਤ ਗੁਰਸਿੱਖ ਹਨ, ਉੱਥੇ ਹੀ ਉਨ੍ਹਾਂ ਸਿੱਖਾਂ ਦੇ ਹੋਏ ਕਤਲੇਆਮ ਖ਼ਿਲਾਫ਼ ਹੋਂਦ ਚਿੱਲੜ ਰਾਹੀਂ ਆਵਾਜ਼ ਬੁਲੰਦ ਕੀਤੀ ਅਤੇ ਉੱਥੇ ਸਿੱਖਾਂ ਦੇ ਪੀੜਤ ਪਰਿਵਾਰਾਂ ਦੀ ਬਾਂਹ ਫੜ੍ਹੀ | ਸਰਪੰਚ ਗਰਚਾ ਅਤੇ ਸਰਪੰਚ ਘਣਗਸ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਕਾਂਗਰਸ ਵਿਧਾਇਕ ਬਾਵਾ ਹੈਨਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ 1200 ਰੁਪਏ ਡਰੱਗ ਮਨੀ ਸਮੇਤ 2 ਮੋਟਰਸਾਈਕਲ ਸਵਾਰ ਕਾਬੂ ਅਗਲੀ ਖ਼ਬਰ ਇੱਕ ਮਹੀਨੇ 'ਚ ਨਹੀਂ ਬਣੀ ਸੜਕ ਤਾਂ ਜਾਵਾਂਗੇ ਹਾਈ ਕੋਰਟ-ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।