ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਗਸ਼ਤ ਦੌਰਾਨ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਅਤੇ 1200 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਖੰਨਾ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੰਡਰ ਬਿ੍ਜ ਪੁਲ ਮੰਡਿਆਲਾ ਕਲਾਂ ਦੇ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ 2 ਵਿਅਕਤੀ ਮੋਟਰਸਾਈਕਲ 'ਤੇ ਆ ਰਹੇ ਸੀ ਜੋ ਸਾਹਮਣੇ ਪੁਲਿਸ ਨੂੰ ਦੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਭੱਜਣ ਲੱਗੇ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ਤੇ ਇਹਨਾਂ ਦੋਵਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕਿਆ, ਜਿਨ੍ਹਾਂ ਦੀ ਜਾਂਚ ਕਰਨ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਦੇ ਮੋਟਰਸਾਈਕਲ ਦੇ ਬੈਟਰੀ ਵਾਲੇ ਪਾਸੇ ਵਿਚੋਂ ਨਸ਼ੀਲੇ ਕੈਪਸੂਲ ਬਰਾਮਦ ਹੋਏ ਜਿਨ੍ਹਾਂ ਦੀ ਪਹਿਚਾਣ ਕਰਨਜੋਤ ਸਿੰਘ ਵਾਸੀ ਪਿੰਡ ਹਰਬੰਸਪੁਰਾ ਥਾਣਾ ਸਦਰ ਖੰਨਾ ਦੱਸਿਆ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਂ ਅਮਨਦੀਪ ਸਿੰਘ ਵਾਸੀ ਪਿੰਡ ਭੱਟੀਆਂ ਥਾਣਾ ਸਿਟੀ ਖੰਨਾ ਦੱਸਿਆ | ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 223 ਬੀਐਨਐਸ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |