28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਵਿਧਾਇਕ ਗਿਆਸਪੁਰਾ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 22-07-2025
ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ | ਵਿਧਾਇਕ ਗਿਆਸਪੁਰਾ ਨੇ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੂੰ ਮਿਲ ਕੇ ਹਲਕਾ ਪਾਇਲ ਅੰਦਰ ਆਉਣ ਵਾਲੇ ਸਮੇਂ ਵਿਚ ਮਨਜ਼ੂਰ ਹੋਈਆਂ ਸੜਕਾਂ ਦਾ ਜੋ ਜਾਲ ਵਸਾਇਆ ਜਾ ਰਿਹਾ ਅਤੇ ਪਿੰਡਾਂ ਅੰਦਰ ਜੋ ਨਵੀਂ ਤਕਨੀਕ ਦੇ ਖੇਡ ਮੈਦਾਨ ਤਿਆਰ ਹੋਣਗੇ, ਉਸ ਸਬੰਧੀ ਮਿਲ ਕੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਹੋਰ ਸਮੱਸਿਆਵਾਂ ਸਬੰਧੀ ਜਾਣੂ ਕਰਵਾ ਕੇ ਭਵਿੱਖ ਵਿਚ ਅਧੂਰੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਤਾਂ ਮੁੱਖ ਮੰਤਰੀ ਵੱਲੋਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਗਿਆ ਕਿ ਹਲਕਾ ਪਾਇਲ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕ ਉਮੀਦਾਂ ਉੱਪਰ ਖਰੇ ਉੱਤਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸਿਆਸੀ ਸਕੱਤਰ ਮਨਜੀਤ ਸਿੰਘ ਡੀ. ਸੀ., ਬਲਾਕ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਅਮਰਦੀਪ ਸਿੰਘ ਕੂਹਲੀ ਖ਼ੁਰਦ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਵ. ਜਗਦੀਪ ਸਿੰਘ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ 27 ਨੂੰ ਅਗਲੀ ਖ਼ਬਰ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਚੇਅਰਪਰਸਨ ਰੀਨਾ ਗੁਪਤਾ ਨੂੰ ਮਿਲਿਆ ਔਰਤਾਂ ਦਾ ਪ੍ਰਤੀਨਿਧੀ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।