28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੁੰਦੇ ਸੈਮੀਨਾਰਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ-ਵਿਧਾਇਕ ਸੰਗੋਵਾਲ

ਅਜੀਤ ਡੈਸਕ 22-07-2025
ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡਾਂ ਅੰਦਰ ਕੀਤੇ ਜਾ ਸੈਮੀਨਾਰਾਂ ਨਾਲ ਸਾਰਥਿਕ ਸਿੱਟੇ ਨਿਕਲਣ ਲੱਗੇ ਹਨ ਕਿਉਂਕਿ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਦੌਰਾਨ ਜਿੱਥੇ ਸਾਰੇ ਵਰਗਾਂ ਦੇ ਲੋਕ ਆਪਮੁਹਾਰੇ ਹਿੱਸਾ ਲੈਂਦੇ ਹਨ | ਉਸ ਦੇ ਨਾਲ ਹੀ ਬਿਨਾਂ ਡਰ ਭੈਅ ਤੋਂ ਸੂਝਵਾਨ ਲੋਕ ਆਪੋ ਆਪਣੇ ਪਿੰਡਾਂ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵਿਭਾਗ ਨੂੰ ਜਾਣਕਾਰੀ ਵੀ ਦੇਣ ਲੱਗੇ ਹਨ¢ ਇਹ ਪ੍ਰਗਟਾਵਾ ਪਿੰਡ ਨੰਗਲ ਵਿਖੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਨ ਸਮੇਂ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਰਦਿਆਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਹਲਕਾ ਗਿੱਲ ਦੇ ਹਰ ਪਿੰਡ ਅੰਦਰ ਸੈਮੀਨਾਰ ਕੀਤੇ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸਾਂ ਸਮਗਲਰਾਂ ਦੇ ਖ਼ਾਤਮੇ ਤੱਕ ਜੰਗ ਜਾਰੀ ਰਹੇਗੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਲਿਜਾ ਕੇ ਦੇਸ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ¢ ਉਨ੍ਹਾਂ ਪਿੰਡ ਨੰਗਲ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਰੱਖਣ ਲਈ ਖੇਡ ਗਰਾਊਾਡ ਬਣਾਉਣ ਲਈ 40 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਅੰਦਰ ਕਮਿਊਨਿਟੀ ਸੈਂਟਰ ਵੀ ਬਣਾਇਆ ਜਾਵੇਗਾ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪਿੰਡ ਨੰਗਲ ਸਮੇਤ ਹਲਕੇ ਦੇ ਹਰ ਪਿੰਡਾਂ ਨੂੰ ਗਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ¢ ਇਸ ਸਮੇਂ ਸਰਪੰਚ ਰਣਜੀਤ ਸਿੰਘ ਨੰਗਲ, ਪੰਚ ਹਰਜਿੰਦਰ ਕੌਰ, ਪੰਚ ਜਸਵੀਰ ਕੌਰ, ਪੰਚ ਹਰਵਿੰਦਰ ਸਿੰਘ, ਪੰਚ ਪ੍ਰੀਤਮ ਸਿੰਘ, ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਬਲਾਕ ਐੱਸ. ਡੀ. ਓ. ਜਸਜੀਤ ਸਿੰਘ ਗਰੇਵਾਲ, ਪੀ. ਏ. ਜਸਵਿੰਦਰ ਸਿੰਘ ਜੱਸੀ, ਮੀਡੀਆ ਇੰਚਾਰਜ ਬਲਰਾਜ ਸਿੰਘ ਸੋਨੂੰ ਗਿੱਲ, ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ, ਮਨਦੀਪ ਸਿੰਘ ਰਵੀਲ ਝੱਮਟ, ਹਰਜੀਤ ਸਿੰਘ ਨੰਗਲ, ਪ੍ਰਧਾਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸੋਨੀ ਗਿੱਲ, ਅਮਰਿੰਦਰ ਸਿੰਘ ਬੁਲਾਰਾ, ਮਨਜੀਤ ਸਿੰਘ ਬੁਟਾਹਰੀ, ਓਮ ਪ੍ਰਕਾਸ਼ ਸੈਕਟਰੀ, ਜਸਵਿੰਦਰ ਸਿੰਘ ਸੈਕਟਰੀ, ਬਲਾਕ ਪ੍ਰਧਾਨ ਜਸਵੰਤ ਸਿੰਘ ਮੁਕੰਦਪੁਰ, ਸੁਖਜਿੰਦਰ ਸਿੰਘ ਸ਼ਿੰਦਾ ਲਹਿਰਾ, ਸੁਖਦੇਵ ਸਿੰਘ ਡੇਹਲੋਂ, ਜਤਿੰਦਰ ਸਿੰਘ ਚਹਿਲ, ਜਸਵਿੰਦਰ ਸਿੰਘ ਚਹਿਲ, ਦਰਸਨ ਸਿੰਘ ਪ੍ਰਧਾਨ, ਹਰਬੰਸ ਸਿੰਘ ਸਾਬਕਾ ਪੰਚ, ਬੇਅੰਤ ਸਿੰਘ ਗਾਂਧੀ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਕਾਕਾ, ਰਛਪਾਲ ਸਿੰਘ ਮਾਨ, ਸੁਰਿੰਦਰ ਸਿੰਘ ਮਾਨ, ਦਲਜਿੰਦਰ ਸਿੰਘ ਮਾਨ, ਗੁਰਜੰਟ ਸਿੰਘ ਮਾਨ, ਹਰਚੰਦ ਸਿੰਘ ਵਿਰਕ, ਪੀਤਾ ਮਾਨ, ਕੇਸਰ ਸਿੰਘ, ਹੁਸ਼ਿਆਰ ਸਿੰਘ, ਰਣਧੀਰ ਸਿੰਘ, ਜਗਤਾਰ ਸਿੰਘ, ਗੁਰਦਰਸ਼ਨ ਸਿੰਘ ਵਿਰਕ, ਰਾਮਦਾਸ ਦਰਸਾ, ਫੱਗਣ ਸਿੰਘ, ਮੋਹਣ ਸਿੰਘ, ਹਰਵਿੰਦਰ ਸਿੰਘ, ਬੁੱਧ ਸਿੰਘ, ਦਿਲਾਵਰ ਸਿੰਘ, ਸਰਬਜੀਤ ਕੌਰ, ਸੱਜਣ ਸਿੰਘ, ਨੌਰੰਗ ਸਿੰਘ, ਗੁਰਬਖ਼ਸ਼ ਸਿੰਘ ਛੰਨਾ ਵਾਲੇ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ¢
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਦੀ ਮਹੀਨੇਵਾਰ ਸਭਾ ਅਗਲੀ ਖ਼ਬਰ ਨਵੇਂ ਬੈਂਕ ਮੈਨੇਜਰ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।