ਸਾਹਨੇਵਾਲ, 21 ਜੁਲਾਈ (ਅਮਰਜੀਤ ਸਿੰਘ ਮੰਗਲੀ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਆਪਣੇ ਸਾਥੀਆਂ ਸਮੇਤ ਪਿੰਡ ਧਰੌੜ ਵਿਖੇ ਪੁੱਜੇ | ਜਿਨ੍ਹਾਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਨਸ਼ੇ ਦੀ ਦੇਣ ਪਿਛਲੀਆਂ ਸਰਕਾਰਾਂ ਦੀ ਦੇਣ ਹੈ | ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ | ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ¢ ਅਤੇ ਨੌਜਵਾਨ ਪੀੜੀ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ¢ ਇਸ ਮੌਕੇ ਸਰਪੰਚ ਭਿੰਦਰ ਕੌਰ ਅਤੇ ਸਰਬਪ੍ਰੀਤ ਸਿੰਘ ਹੈਪੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਐੱਮ.ਐੱਲ.ਏ. ਜੀਵਨ ਸਿੰਘ ਸੰਗੋਵਾਲ ਦਾ ਸਨਮਾਨ ਕੀਤਾ ਗਿਆ¢ ਇਸ ਮੌਕੇ ਭਿੰਦਰ ਕੌਰ ਸਰਪੰਚ, ਬਹਾਰ ਸਿੰਘ ਗਰੇਵਾਲ ਪੰਚ, ਅਜਮੇਰ ਸਿੰਘ ਪੰਚ, ਹਰਿੰਦਰ ਸਿੰਘ ਬੈਂਸ ਪੰਚ, ਧਰਮਜੀਤ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਰਿੰਪੀ ਪੰਚ, ਕਰਮਜੀਤ ਕੌਰ ਪੰਚ, ਮਨਦੀਪ ਕੌਰ ਪੰਚ, ਰਮਨਦੀਪ ਕੌਰ ਪੰਚ, ਸਰਬਪ੍ਰੀਤ ਸਿੰਘ ਹੈਪੀ, ਸੰਤੋਖ ਸਿੰਘ ਹੁੰਦਲ, ਹਰਦੀਪ ਸਿੰਘ ਗਰੇਵਾਲ, ਤੇਜਿੰਦਰ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਕਾਕਾ, ਬਲਦੇਵ ਸਿੰਘ, ਕਾਲਾ ਕੇਵਲ ਵਾਲਾ, ਗੁਰਪ੍ਰੀਤ ਸਿੰਘ ਲੱਕੀ, ਬਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਭੁੱਟਾ, ਬੀ. ਕੇ. ਖੁਰਾਣਾ, ਹਰਦੀਪ ਸਿੰਘ ਦੀਪੀ, ਏ.ਐੱਸ.ਆਈ. ਹਰਬੰਸ ਸਿੰਘ, ਬਿੰਦਰ ਪਨੇਸਰ, ਤੇਜਾ ਸਿੰਘ, ਬਿੱਲੂ ਪ੍ਰਧਾਨ, ਨਿਰਮਲ ਸਿੰਘ ਨਿੰਮ੍ਹਾ, ਭਜਨ ਸਿੰਘ ਪੱਪੂ ਝਾਮ, ਬਲਬੀਰ ਸਿੰਘ ਗਰੇਵਾਲ, ਗੁਰਮੀਤ ਸਿੰਘ ਉਮੇਦਪੁਰ, ਪੱਪੂ ਮਿਸਤਰੀ, ਸੁੱਖੀ ਕੇਵਲ, ਦਵਿੰਦਰ ਸਿੰਘ ਗੋਗੀ, ਅਮਨਦੀਪ ਸਿੰਘ ਲੰਬੜਦਾਰ ਤੋਂ ਇਲਾਵਾ ਹੋਰ ਵੀ ਨਗਰ ਨਿਵਾਸੀ ਹਾਜ਼ਰ ਸਨ¢