30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ ਦਾ ਦੋਰਾਹਾ ਵਿਖੇ ਕੀਤਾ ਸਨਮਾਨ

ਅਜੀਤ ਡੈਸਕ 01-09-2025
ਦੋਰਾਹਾ, 31 ਅਗਸਤ (ਮਨਜੀਤ ਸਿੰਘ ਗਿੱਲ)- ਮਾਰਕੀਟ ਕਮੇਟੀ ਦੋਰਾਹਾ ਦੇ ਨਵੇਂ ਨਿਯੁਕਤ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦਾ ਦੋਰਾਹਾ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਪੁਰਾਣੇ ਸਾਰੇ ਆਗੂ ਤੇ ਵਲੰਟੀਅਰ ਸ਼ਾਮਿਲ ਹੋਏ ਜਿਨ੍ਹਾਂ ਨੇ ਐਡਵੋਕੇਟ ਕੂਹਲੀ ਨੰੂ ਮਾਰਕੀਟ ਕਮੇਟੀ ਦੋਰਾਹਾ ਦਾ ਚੇਅਰਮੈਨ ਬਣਨ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਮਾਰਕੀਟ ਕਮੇਟੀ ਦੋਰਾਹਾ ਵਿੱਚ ਵਧੀਆ, ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਨਵੇਂ ਚੇਅਰਮੈਨ ਰਾਹੀਂ ਵੱਧ ਤੋਂ ਵੱਧ ਸੇਵਾਵਾਂ ਲੈ ਸਕਣਗੇ ਇਸ ਮੌਕੇ ਬੋਲਦਿਆਂ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਦਾ ਹਰ ਹੁਕਮ ਸਿਰ ਮੱਥੇ ਹੁੰਦਾ ਹੈ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ ਇਸ ਜ਼ਿੰਮੇਵਾਰੀ ਦੇ ਚੱਲਦਿਆਂ ਉਹ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਇਸ ਅਦਾਰੇ ਨਾਲ ਜੁੜੇ ਪ੍ਰਸ਼ਾਸਨਿਕ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨਗੇ | ਉਨ੍ਹਾਂ ਸਨਮਾਨ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਆਪ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਇਸ ਮੌਕੇ ਸੁਖਵਿੰਦਰ ਸਿੰਘ ਨੋਨਾ, ਇੰਦਰਜੀਤ ਸਿੰਘ ਫੌਜੀ, ਗੁਰਵਿੰਦਰ ਸਿੰਘ ਰਾਣਾ ਕੁੰਨਰ ਪ੍ਰਧਾਨ, ਸਿਰਾਜ ਖਾਨ, ਬਿਮਲ ਸਿੰਘ, ਸਰੂਪ ਸਿੰਘ, ਮਨਜੀਤ ਸਿੰਘ ਧਾਮੀ, ਸੁਖਮਿੰਦਰ ਸਿੰਘ ਮੀਡੀਆ ਇੰਚਾਰਜ,ਕੈਪਟਨ ਰਾਮਪਾਲ ਸਿੰਘ ਬੀਜਾ,ਰਣਜੀਤ ਸਿੰਘ ਟਿਮਾਣਾ, ਦਵਿੰਦਰ ਸਿੰਘ ਰਾਜਾ, ਗਗਨਦੀਪ ਸਿੰਘ ਲੋਹਟ, ਪਿ੍ਤਪਾਲ ਸਿੰਘ ਚਣਕੋਈਆਂ ਅਰਜਨ ਸਿੰਘ ਗਹੀਰ, ਸ਼ਰਨਜੀਤ ਸਿੰਘ ਮਿੱਠੂ,ਕੁਲਵਿੰਦਰ ਸਿੰਘ ਧਾਮੀ, ਗੁਰਪ੍ਰੀਤ ਸਿੰਘ ਗੋਲੂ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 3 ਸਕੂਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਕਾਬੂ ਅਗਲੀ ਖ਼ਬਰ ਜਸਵੀਰ ਸਿੰਘ ਸਿਆੜ ਵਪਾਰ ਵਿੰਗ ਹਲਕਾ ਪਾਇਲ ਦਾ ਕੁਆਰਡੀਨੇਟਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।