30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿ੍ੰਸੀਪਲ ਜਗਦੀਸ਼ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 01-09-2025
ਡੇਹਲੋਂ, 31 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ-1 ਦੇ ਪੀ. ਐੈੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਸਿੱਖਿਆ ਵਿਭਾਗ ਵਲੋਂ ਨਵੇਂ ਪਿ੍ੰਸੀਪਲ ਜਗਦੀਸ਼ ਸਿੰਘ ਦੇ ਪਿ੍ੰਸੀਪਲ ਦੇ ਤੌਰ 'ਤੇ ਅਹੁਦਾ ਸੰਭਾਲਣ ਨਾਲ ਸਕੂਲ ਦੀ ਬਿਹਤਰੀ ਲਈ ਚਿਰੋਕਣੀ ਮੰਗ ਪੂਰੀ ਹੋ ਗਈ ਹੈ¢ ਸਕੂਲ ਦੇ ਮੀਡੀਆ ਇੰਚਾਰਜ ਅਜੀਤਪਾਲ ਸਿੰਘ ਜੱਸੋਵਾਲ ਨੇ ਕਿਹਾ ਕਿ ਇਸ ਖਾਲੀ ਪੋਸਟ ਨੂੰ ਭਰਨ ਲਈ ਸਾਰੇ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਸਾਂਝੇ ਯਤਨ ਕੀਤੇ ਗਏ, ਜਿਨ੍ਹਾਂ ਸਦਕਾ ਜਗਦੀਸ਼ ਸਿੰਘ ਬਤੌਰ ਪਿ੍ੰਸੀਪਲ ਸਕੂਲ ਵਿਚ ਆਏ¢ ਸਰਪੰਚ ਪਰਮਦੀਪ ਸਿੰਘ ਦੀਪਾ ਨੇ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ¢ ਇਸ ਸਮੇਂ ਹਰਪ੍ਰੀਤ ਕੌਰ ਨੇ ਸਮੂਹ ਸਟਾਫ਼ ਵਲੋਂ ਪਿ੍ੰਸੀਪਲ ਜਗਦੀਸ਼ ਸਿੰਘ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਮੂਹ ਸਟਾਫ਼ ਉਨ੍ਹਾਂ ਦੀ ਯੋਗ ਅਗਵਾਈ ਵਿਚ ਸਕੂਲ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ¢ ਇਸ ਸਮੇਂ ਪਰਵੀਨ ਸਿੰਘ ਚੇਅਰਮੈਨ, ਨਰਿੰਦਰ ਕੁਮਾਰ, ਕੁਲਵਿੰਦਰ ਸਿੰਘ, ਪੂਜਾ ਰਾਣੀ, ਆਸ਼ਾ ਰਾਣੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕੈਂਪ ਮੈਨੇਜਰ, ਨਰਿੰਦਰ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ, ਕੁਲਵੀਰ ਕੌਰ ਪਿ੍ੰਸੀਪਲ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਜਸਵਿੰਦਰ ਕੌਰ, ਗੁਰਵੀਰ ਸਿੰਘ, ਸਰਬਜੀਤ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਸੁਰਜੀਤ ਕੌਰ, ਹਰਜਿੰਦਰ ਕੌਰ, ਮਿਡ ਡੇ ਮੀਲ ਵਰਕਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ¢

ਪਿਛਲੀ ਖ਼ਬਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਾਇਨਾਤ ਕੀਤੇ ਨਾਇਬ ਤਹਿਸੀਲਦਾਰ ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ ਅਗਲੀ ਖ਼ਬਰ 3 ਸਕੂਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।