30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਾਇਨਾਤ ਕੀਤੇ ਨਾਇਬ ਤਹਿਸੀਲਦਾਰ ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

ਅਜੀਤ ਡੈਸਕ 01-09-2025
ਮਾਛੀਵਾੜਾ ਸਾਹਿਬ, 31 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ਕਿਨਾਰੇ ਪੈਂਦੇ ਪਿੰਡ ਧੁੱਲੇਵਾਲ ਮੰਡ ਵਿਖੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਰਾਹਤ ਕਾਰਜ ਜਾਰੀ ਹਨ, ਜਿਸ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਿਗਰਾਨੀ ਕੀਤੀ ਜਾ ਰਹੀ ਹੈ¢ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਾਇਨਾਤ ਕੀਤੇ ਤਹਿਸੀਲਦਾਰ ਪ੍ਰਦੀਪ ਕੁਮਾਰ ਵੀ ਧੁੱਸੀ ਬੰਨ੍ਹ ਵਿਖੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਜਿਨ੍ਹਾਂ ਨਾਲ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ¢ ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ 50 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਹੈ, ਜਿਸ ਦਾ ਉਤਰਾਅ, ਚੜਾਅ ਨੇੜ੍ਹਲੀਆਂ ਜ਼ਮੀਨਾਂ ਨੂੰ ਖੋਰਾ ਲਗਾ ਕੇ ਧੁੱਸੀ ਬੰਨ੍ਹ ਵੱਲ ਨੂੰ ਵਧ ਰਿਹਾ ਹੈ¢ ਪ੍ਰਸ਼ਾਸਨ ਵਲੋਂ ਮਨਰੇਗਾ ਮਜ਼ਦੂਰਾਂ ਦੀ ਮਦਦ ਨਾਲ ਜ਼ਮੀਨ ਨੂੰ ਖੋਰੇ ਤੋਂ ਰੋਕਣ ਲਈ ਠੋਕਰਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪਾੜ੍ਹ ਨਾ ਪਵੇ¢ ਇਸ ਤੋਂ ਇਲਾਵਾ ਅੱਜ ਹੋਈ ਬਾਰਸ਼ ਕਾਰਨ ਮੁੜ ਤੋਂ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਅਸਾਰ ਹਨ¢ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਫਿਲਹਾਲ ਖ਼ਤਰੇ ਵਾਲੀ ਕੋਈ ਗੱਲ ਨਹੀਂ, ਧੁੱਸੀ ਬੰਨ੍ਹ ਨੂੰ ਬਚਾਅ ਲਈ ਰਾਹਤ ਕਾਰਜ ਜਾਰੀ ਹਨ¢ ਇਸ ਤੋਂ ਇਲਾਵਾ ਅੱਜ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ, ਥਾਣਾ ਮੁਖੀ ਹਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਪੁਲਿਸ ਹੜ੍ਹਾਂ ਵਰਗੀ ਸਥਿਤੀ 'ਚ ਲੋਕਾਂ ਦੀ ਸੁਰੱਖਿਆ ਲਈ ਤਿਆਰ ਹੈ¢
ਪਿਛਲੀ ਖ਼ਬਰ ਕਿਸਾਨ ਯੂਨੀਅਨ ਪਿੰਡ ਘਲੋਟੀ ਇਕਾਈ ਦੀ ਚੋਣ ਅਗਲੀ ਖ਼ਬਰ ਪਿ੍ੰਸੀਪਲ ਜਗਦੀਸ਼ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।