30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕਿਸਾਨ ਯੂਨੀਅਨ ਪਿੰਡ ਘਲੋਟੀ ਇਕਾਈ ਦੀ ਚੋਣ

ਅਜੀਤ ਡੈਸਕ 01-09-2025
ਰਾੜਾ ਸਾਹਿਬ, 31 ਅਗਸਤ (ਪ੍ਰੀਤਮ ਸਿੰਘ ਮੁਕੰਦਪੁਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਘਲੋਟੀ ਦੀ ਚੋਣ ਬਲਾਕ ਸਕੱਤਰ ਜਸਵੀਰ ਸਿੰਘ ਅਸਗਰੀਪੁਰ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਸਮੇਂ ਸਰਵਸੰਮਤੀ ਨਾਲ ਪਰਮਵੀਰ ਸਿੰਘ ਪ੍ਰਧਾਨ, ਸੁਰਜੀਤ ਸਿੰਘ ਮੀਤ ਪ੍ਰਧਾਨ, ਰਵਨਦੀਪ ਸਿੰਘ ਸਕੱਤਰ, ਅਵਤਾਰ ਸਿੰਘ ਸਹਾਇਕ ਸਕੱਤਰ, ਹਰਜੀਤ ਸਿੰਘ ਖਜ਼ਾਨਚੀ ਤੇ ਤਰਲੋਚਨ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਘਵੀਰ ਸਿੰਘ, ਰਣਦੀਪ ਸਿੰਘ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਜਗਪਾਲ ਸਿੰਘ, ਰੁਪਿੰਦਰ ਸਿੰਘ ਗੁਰਮੀਤਸਿੰਘ ਤੇ ਗੁਰਮੇਲ ਸਿੰਘ ਮੈਂਬਰ ਚੁਣੇ ਗਏ | ਇਸ ਮੌਕੇ ਆਗੂਆਂ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਨੂੰ ਉਜਾੜਨ ਲਈ ਸਮੇਂ ਸਮੇਂ ਤੇ ਤਿੰਨ ਕਾਨੂੰਨ, ਲੈਂਡ ਪੂਲਿੰਗ, ਮੁਕਤ ਵਪਾਰ ਤੇ ਕਦੇ ਮੰਡੀਆਂ ਖ਼ਤਮ ਕਰਨ ਵਰਗੇ ਬਿੱਲ ਲੈ ਕੇ ਆਈ ਤੇ ਲੋਕਾਂ ਨੇ ਇਨ੍ਹਾਂ ਦਾ ਡਟਵਾਂ ਵਿਰੋਧ ਕਰਕੇ ਵਾਪਸ ਕਰਵਾਏ ਹਨ | ਇਹ ਸਰਕਾਰਾਂ ਕਾਰਪੋਰੇਟਾਂ ਦੀਆ ਤਜੌਰੀਆਂ ਭਰਨ ਲਈ ਤੇ ਜਲ, ਜੰਗਲ ਅਤੇ ਜ਼ਮੀਨ ਸੰਭਾਲਣ 'ਤੇ ਤੁਲੀਆਂ ਹੋਈਆਂ ਹਨ |
ਪਿਛਲੀ ਖ਼ਬਰ ਰਾਹਗੀਰ ਤੋਂ ਮੋਟਰਸਾਈਕਲ ਤੇ ਮੋਬਾਈਲ ਖੋਹ ਕੇ ਫ਼ਰਾਰ ਅਗਲੀ ਖ਼ਬਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਾਇਨਾਤ ਕੀਤੇ ਨਾਇਬ ਤਹਿਸੀਲਦਾਰ ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।