30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰ. ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਸਮਾਗਮ ਭਲਕੇ <br/>

ਅਜੀਤ ਡੈਸਕ 01-09-2025
ਮਲੌਦ, 31 ਅਗਸਤ (ਸਹਾਰਨ ਮਾਜਰਾ)-ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਦਸਵੀਂ ਦੇ ਪਵਿੱਤਰ ਦਿਹਾੜੇ ਮੌਕੇ 'ਤੇ ਬ੍ਰਹਮ-ਗਿਆਨੀ ਸੰਤ ਬਾਬਾ ਜੰਗ ਸਿੰਘ ਦੀ ਨਿੱਘੀ ਯਾਦ ਵਿੱਚ ਅਤੇ ਗੁਰਦੁਆਰਾ ਸਾਹਿਬ ਦੇ 26ਵੇਂ ਨੀਂਹ ਪੱਥਰ ਦਿਹਾੜੇ ਨੂੰ ਸਮਰਪਿਤ ਕੱਲ੍ਹ 2 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੌਰਾਨ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਕੀਰਤਨ ਦਰਬਾਰ ਸਜਾਏ ਜਾਣਗੇ | ਇਸੇ ਦਿਨ ਐਸ. ਪੀ. ਐਸ ਹਸਪਤਾਲ ਦੀ ਡਾਕਟਰੀ ਟੀਮ ਵੱਲੋਂ ਵੱਖ ਵੱਖ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ | ਇਹ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸੰਤ ਮਹਾਂਪੁਰਖਾਂ ਵਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ | ਵਿਸ਼ੇਸ਼ ਤੌਰ 'ਤੇ ਲਗਾਏ ਜਾ ਰਹੇ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪੇਟ, ਜਿਗਰ ਦੇ ਰੋਗਾਂ, ਗੋਡੇ ਅਤੇ ਜੋੜਾਂ ਦੇ ਰੋਗਾਂ ਦੇ ਨਾਲ ਜਨਰਲ ਬਿਮਾਰੀਆਂ ਦੀ ਜਾਂਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੰਤ ਰਾੜਾ ਸਾਹਿਬ ਵਾਲਿਆਂ ਦੇ ਵਿਛੋੜੇ 'ਤੇ ਚੇਅਰਮੈਨ ਬੂਟਾ ਸਿੰਘ ਗਿੱਲ ਵਲੋਂ ਦੁੱਖ ਪ੍ਰਗਟ <br/> ਅਗਲੀ ਖ਼ਬਰ ਸੜਕਾਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜਿਆ, ਲੋਕ ਪ੍ਰੇਸ਼ਾਨ- ਕਾਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।