ਰਾੜਾ ਸਾਹਿਬ, 31 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਚੇਅਰਮੈਨ ਬੂਟਾ ਸਿੰਘ ਗਿੱਲ (ਰਾਣੋਂ) ਨੇ ਕਿਹਾ ਕਿ ਸੰਤ ਬਲਜਿੰਦਰ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਹਮੇਸ਼ਾ ਲਈ ਚਲੇ ਜਾਣਾ ਇੱਕ ਵੱਡਾ 'ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਧਾਰਮਿਕ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਭੁਲਾਇਆ ਨਹੀ ਜਾ ਸਕਦਾ | ਕਿਉਂਕਿ ਉਨ੍ਹਾਂ ਗੁਰਬਾਣੀ ਕੀਰਤਨ ਦੁਆਰਾ ਮਨੁੱਖਤਾ ਨੂੰ ਗੁਰੂ ਸ਼ਬਦ ਨਾਲ ਜੋੜਿਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਗਰਚਾ ਨਵਾਂ ਪਿੰਡ, ਸਰਪੰਚ ਜਜਪ੍ਰੀਤ ਸਿੰਘ ਜੱਸੀ ਮਲੀਪੁਰ, ਸਰਪੰਚ ਦਵਿੰਦਰ ਸਿੰਘ ਰਾੜਾ, ਸਰਪੰਚ ਜਗਜੀਤ ਸਿੰਘ ਰਾੜਾ ਸਾਹਿਬ, ਸਰਪੰਚ ਹਰਵਿੰਦਰ ਸਿੰਘ ਘਣਗਸ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਮਨਦੀਪ ਸਿੰਘ ਭੀਖੀ ਆਦਿ ਨੇ ਵੀ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਕੀਤਾ |