ਦੋਰਾਹਾ, 31 ਅਗਸਤ (ਮਨਜੀਤ ਸਿੰਘ ਗਿੱਲ)- ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਦੋ ਵਾਰ ਵਿਧਾਨ ਸਭਾ ਦੀ ਚੋਣ ਲੜੇ ਜਗਜੀਵਨ ਪਾਲ ਸਿੰਘ ਗਿੱਲ ਦੋਰਾਹਾ ਨੇ ਆਖਿਆ ਹੈ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਅਗਾੳਾੂ ਪ੍ਰਬੰਧ ਨਾ ਕੀਤੇ ਜਾਣ ਕਾਰਨ ਸਰਕਾਰ ਖ਼ਿਲਾਫ਼ ਬਹੁਤ ਸਾਰੇ ਸਵਾਲ ਖੜੇ ਹੁੰਦੇ ਹਨ ਅਤੇ ਸਰਕਾਰ ਵੱਲੋਂ ਹੜ੍ਹਾਂ ਲਈ ਡਰੇਨਾਂ ਦੀ ਸਫ਼ਾਈ ਦਰਿਆਵਾਂ ਦੇ ਪ੍ਰਬੰਧ ਅਤੇ ਹੋਰ ਪੈਸੇ ਕਿੱਥੇ ਚਲੇ ਗਏ? ਉਨ੍ਹਾਂ ਕਿਹਾ ਕਿ ਇਹ ਮੁੱਦਾ ਰਾਜਨੀਤੀ ਦਾ ਨਹੀਂ ਪ੍ਰੰਤੂ ਮਾੜੇ ਪ੍ਰਬੰਧਾਂ ਲਈ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸਿਆਸੀ ਆਗੂਆਂ ਵੱਲੋਂ ਫ਼ੋਟੋਆਂ ਖਿੱਚਣ ਤੇ ਪਾਬੰਦੀ ਲੱਗਣੀ ਚਾਹੀਦੀ ਹੈ ਅਤੇ ਇੱਥੇ ਸੇਵਾ ਘੱਟ ਅਤੇ ਦਿਖਾਵਾ ਜ਼ਿਆਦਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਸਰਕਾਰ ਨੂੰ ਵਿਸ਼ੇਸ਼ ਪੈਕਜ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕ ਦੁਬਾਰਾ ਖੜੇ ਹੋ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਵੀ ਹੜ ਪੀੜਤਾਂ ਦੀ ਸਾਰ ਲੈਣੀ ਚਾਹੀਦੀ ਹੈ ਕਿਉਂਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਹਨ |