30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜਸਪ੍ਰੀਤ ਸਿੰਘ ਅÏਲਖ ਰਾਸ਼ਟਰੀ ਸਰਪੰਚ ਸੰਘ ਦੇ ਪੰਜਾਬ ਪ੍ਰਧਾਨ ਬਣੇ <br/>

ਅਜੀਤ ਡੈਸਕ 02-09-2025
ਦੋਰਾਹਾ, 1 ਸਤੰਬਰ (ਮਨਜੀਤ ਸਿੰਘ ਗਿੱਲ)- ਪਿੰਡ ਮਲ੍ਹੀਪੁਰ ਦੇ ਜਸਪ੍ਰੀਤ ਸਿੰਘ ਅÏਲਖ ਨੂੰ ਰਾਸ਼ਟਰੀ ਸਰਪੰਚ ਸੰਘ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਜਸਪ੍ਰੀਤ ਸਿੰਘ ਅÏਲਖ ਨੇ ਕਿਹਾ ਕਿ ਮੈਂ ਸੰਘ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਮੇਰੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇ, ਕਾਰਜਕਾਰਨੀ ਦਾ ਵਿਸਥਾਰ ਕੀਤਾ ਜਾਵੇ ਅਤੇ ਸਰਪੰਚਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਦੇ ਪੰਚਾਇਤਾਂ ਅਤੇ ਸਰਪੰਚਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਦੀ ਲੋੜ ਪਈ ਤਾਂ ਮੈਂ ਹਮੇਸ਼ਾ ਮੋਹਰੀ ਕਤਾਰ ਵਿੱਚ ਖੜ੍ਹਾ ਰਹਾਂਗਾ | ਪੰਜਾਬ ਦੇ ਸਰਪੰਚਾਂ ਦੀ ਆਵਾਜ਼ ਨੂੰ ਸਹੀ ਪਲੇਟਫ਼ਾਰਮ 'ਤੇ ਪਹੁੰਚਾਉਣਾ ਅਤੇ ਸੰਘ ਦੇ ਆਦਰਸ਼ਾਂ ਦੀ ਪਾਲਣਾ ਕਰਨਾ ਮੇਰਾ ਫ਼ਰਜ਼ ਹੈ |

ਪਿਛਲੀ ਖ਼ਬਰ ਯਾਦੂ ਨੇ ਹੜ੍ਹਾਂ ਦੇ ਮੱਦੇਨਜ਼ਰ ਗੈਬ ਦੀ ਪੁਲੀ ਇਲਾਕੇ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਦਲ ਨਾਲ ਸੰਬੰਧਿਤ ਹੋਰ ਆਗੂਆਂ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।