30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਬਾਜ਼ ਸਿੰਘ ਨੇ ਚਲਾਇਆ ਕਥਾ ਪ੍ਰਵਾਹ

ਅਜੀਤ ਡੈਸਕ 02-09-2025
ਮਾਛੀਵਾੜਾ ਸਾਹਿਬ, 1 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ ਅਤੇ ਸਮੂਹ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਢਾਡੀ ਜਥਿਆਂ ਵਲੋਂ ਇਤਿਹਾਸਕ ਪ੍ਰਸੰਗ ਵੀ ਸੁਣਾਏ ਗਏ¢ ਸ਼ਾਮ ਨੂੰ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਗੁਰਬਾਜ਼ ਸਿੰਘ ਚਮਕੌਰ ਸਾਹਿਬ ਵਾਲਿਆਂ ਵਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ¢ ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਗੁਰੂਆਂ, ਭਗਤਾਂ ਅਤੇ ਭੱਟਾਂ ਦੀ ਬਾਣੀ ਦਾ ਇਤਿਹਾਸ ਸਰਵਣ ਕਰਵਾਇਆ¢ ਇਸ ਮੌਕੇ ਬਾਬਾ ਮੋਹਣ ਸਿੰਘ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਇਕਨਾਮ ਸਿੰਘ, ਭਾਈ ਅਮਰਜੀਤ ਸਿੰਘ, ਲੰਗਰ ਇੰਚਾਰਜ ਭਾਈ ਬਿੰਦਰ ਸਿੰਘ, ਜਸਵੀਰ ਸਿੰਘ ਗਿੱਲ, ਠੇਕੇਦਾਰ ਸਤਨਾਮ ਸਿੰਘ, ਸਿਮਰਦੀਪ ਸਿੰਘ ਲਾਲੀ, ਅਮੀ ਚੰਦ, ਗੁਰਨਾਮ ਸਿੰਘ ਖ਼ਾਲਸਾ, ਸਿਮਰਨਜੀਤ ਸਿੰਘ ਗੋਗੀਆ ਆਦਿ ਵੀ ਮੌਜੂਦ ਸਨ¢
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਨੌਜਵਾਨਾਂ ਨੇ ਨਿੰਮ ਦੇ ਬੂਟੇ ਲਗਾਏ ਅਗਲੀ ਖ਼ਬਰ ਗਣਪਤੀ ਮਹਾਂਉਤਸਵ ਵਿਚ ਯਾਦੂ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।