31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਤੇ ਪੰਜਾਬ ਸਰਕਾਰਾਂ ਹੜ੍ਹ ਪੀੜਤ ਇਲਾਕਿਆਂ ਨੂੰ ਪੈਕੇਜ ਜਾਰੀ ਕਰਨ - ਡਾ. ਸ਼ਰਮਾ

ਅਜੀਤ ਡੈਸਕ 02-09-2025
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਤੇ ਸਮਾਜ ਸੇਵੀ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਕੁਦਰਤ ਦੀ ਆਫ਼ਤ ਨਾਲ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਹੋ ਰਿਹਾ ਹੈ | ਜਿਸ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਹੜ੍ਹ ਪੀੜਤ ਇਲਾਕਿਆਂ ਨੂੰ ਪੈਕੇਜ ਜਾਰੀ ਕਰਨ ਅਤੇ ਉਨ੍ਹਾਂ ਦੀ ਬਾਂਹ ਫੜ੍ਹੀ ਜਾਵੇ | ਉਨ੍ਹਾਂ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਮੂਹ ਮੁੱਖ ਮੰਤਰੀਆਂ, ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਹੜ੍ਹ ਪੀੜਤ ਇਲਾਕਿਆਂ ਦੀ ਮਦਦ ਕਰਨ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਅਤੇ ਹੜ੍ਹ ਪੀੜਤ ਇਲਾਕਿਆਂ ਨਾਲ ਸੰਬੰਧਿਤ ਮਨੁੱਖਤਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਤੇ ਕਿਹਾ ਕਿ ਜਦੋਂ ਵੀ ਕਿਤੇ ਆਫ਼ਤ ਆਈ ਤਾਂ ਪੰਜਾਬੀਆਂ ਨੇ ਹਮੇਸ਼ਾ ਹੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾਇਆ ਹੈ ਜਿਸ ਕਰਕੇ ਅੱਜ ਵੀ ਸਮੂਹ ਪੰਜਾਬੀ ਹੜ੍ਹ ਪੀੜ੍ਹਤ ਇਲਾਕਿਆਂ ਵਿਚ ਰਾਸ਼ਨ ਪਸ਼ੂਆਂ ਲਈ ਹਰ ਚਾਰਾਂ ਸਮੇਤ ਵੱਖ-ਵੱਖ ਵਸਤਾਂ ਮੁਹੱਈਆ ਕਰਵਾ ਰਹੇ ਹਨ |
ਪਿਛਲੀ ਖ਼ਬਰ ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।