01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਸਰਕਾਰ ਵਲੋਂ ਕੁਦਰਤੀ ਆਫ਼ਤ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ - ਸੰਤ ਜਗੇੜਾ

ਅਜੀਤ ਡੈਸਕ 02-09-2025
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਨੇ ਜਾਰੀ ਬਿਆਨ 'ਚ ਕਿਹਾ ਕਿ ਪੰਜਾਬ 'ਚ ਹੜ੍ਹ ਆਉਣ ਕਾਰਨ ਬਹੁਤ ਜਾਨੀ ਮਾਲੀ ਨੁਕਸਾਨ ਹੋ ਗਿਆ ਤੇ ਇਸ ਦਾ ਬਹੁਤ ਦੁੱਖ ਹੈ, ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਕੁਦਰਤ ਦੀ ਆਫ਼ਤ ਨੂੰ ਪ੍ਰਮਾਤਮਾ ਬੰਦ ਕਰੇ, ਮੈਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਾ ਹਾਂ ਇਸ ਨੂੰ ਕੌਮੀ ਨੁਕਸਾਨ ਐਲਾਨਿਆ ਜਾਵੇ ਅਤੇ ਪ੍ਰਧਾਨ ਮੰਤਰੀ ਇਸ ਵੱਲ ਤੁਰੰਤ ਧਿਆਨ ਦੇਣ ਅਤੇ ਮਦਦ ਤੁਰੰਤ ਭੇਜਣ | ਉਨ੍ਹਾਂ ਕਿਹਾ ਕਿ ਦਾਨੀ ਪੁਰਸ਼ਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਖੁੱਲ੍ਹੇ ਦਿਲ ਨਾਲ ਦਾਨ ਕਰਨ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਲੱਗੀਆਂ ਹੋਈਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਵੱਲੋਂ ਪੈਕਜ ਐਲਾਨਿਆ ਜਾਵੇ |
ਪਿਛਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ- ਬਲੀਏਵਾਲ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਅਮਰ ਸਿੰਘ ਵਲੋਂ ਸਸਰਾਲੀ ਕਾਲੋਨੀ ਅਤੇ ਬੂਥਗੜ੍ਹ ਵਿਖੇ ਧੁੱਸੀ ਬੰਨ੍ਹ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।