01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਅਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ- ਬਲੀਏਵਾਲ

ਅਜੀਤ ਡੈਸਕ 02-09-2025
ਕੁਹਾੜਾ, 1 ਸਤੰਬਰ (ਸੰਦੀਪ ਸਿੰਘ ਕੁਹਾੜਾ)- ਹੜ੍ਹਾਂ ਦੀ ਮਾਰ ਝੱਲ ਰਹੇ ਸੂਬੇ ਦੇ ਕਈ ਜ਼ਿਲਿ੍ਹਆਂ 'ਚ ਪਾਣੀ ਨਾਲ ਕਿਸਾਨਾਂ ਦੀ ਫ਼ਸਲ, ਘਰ-ਬਾਰ ਤੇ ਪਸ਼ੂ ਧਨ ਦਾ ਬਹੁਤ ਨੁਕਸਾਨ ਹੋਇਆ ਹੈ | ਇਸ ਮੁਸੀਬਤ ਦੀ ਘੜੀ 'ਚ ਕੇਂਦਰ ਅਤੇ ਸੂਬਾ ਸਰਕਾਰ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਖ਼ਾਸ ਪੈਕੇਜ ਦਾ ਐਲਾਨ ਕਰੇ ¢ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ ਵਲੋਂ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਪਾਣੀ 'ਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਕੱਢਣ ਦੇ ਨਾਲ ਰਾਹਤ ਸਮੱਗਰੀ ਪਹੁੰਚਾਉਣ ਲਈ ਹਰ ਕੋਈ ਅੱਗੇ ਹੋ ਕੇ ਆਪਣਾ ਯੋਗਦਾਨ ਪਾ ਰਹੇ ਹਨ | ਪਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਲੋੜ ਸਿਰਫ਼ ਰਾਸ਼ਨ ਪਾਣੀ ਤੱਕ ਹੀ ਸੀਮਤ ਨਹੀਂ ਹੈ ਕਿਉਂਕਿ ਪਾਣੀ ਵਾਪਸ ਮੁੜਨ ਤੋਂ ਬਾਅਦ ਉਨ੍ਹਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪਾਣੀ ਨਾਲ ਕਈਆਂ ਦੇ ਘਰ ਦੀਆਂ ਛੱਤਾਂ ਡਿਗ ਚੁੱਕੀਆਂ ਹਨ, ਘਰ ਦਾ ਸਾਰਾ ਸਾਮਾਨ ਖ਼ਰਾਬ ਹੋ ਚੁੱਕਿਆ ਹੈ, ਜਿਸ ਨੰੂ ਦੇਖਦੇ ਹੋਏ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਸੂਬੇ ਦੇ ਲੋਕਾਂ ਵਲੋਂ ਆਪਣੇ ਤੌਰ 'ਤੇ ਮਾਲੀ ਸਹਾਇਤਾ ਦਾ ਐਲਾਨ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਲੋਕਾਂ ਦੀ ਜ਼ਿੰਦਗੀ ਮੁੜ ਲੀਹਾਂ 'ਤੇ ਚੜ੍ਹਨ 'ਚ ਮਦਦ ਹੋ ਸਕੇ | ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਦੌਰ 'ਚ ਪੰਜਾਬ ਅਤੇ ਕੇਂਦਰ ਸਰਕਾਰ ਤੁਰੰਤ ਹੜ੍ਹ ਪੀੜਤਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਕੇ ਲੋਕਾਂ ਦੀ ਬਾਂਹ ਫੜੇੇ ¢
ਪਿਛਲੀ ਖ਼ਬਰ ਸੰਨ ਸਿਟੀ ਪਰਿਵਾਰ ਨੇ ਗਣੇਸ਼ ਉਤਸਵ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕੁਦਰਤੀ ਆਫ਼ਤ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ - ਸੰਤ ਜਗੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।