02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੁੰਡੀਆਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਤਰਪਾਲਾਂ ਦੀ ਸੇਵਾ ਸ਼ਲਾਘਾਯੋਗ-ਗਰੇਵਾਲ

ਅਜੀਤ ਡੈਸਕ 02-09-2025
ਕੁਹਾੜਾ, 1 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਹਲਕਾ ਸਾਹਨੇਵਾਲ ਦੇ ਕਈ ਪਿੰਡਾਂ 'ਚ ਲੋਕਾਂ ਨੂੰ ਕੋਠੇ ਚੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਨੰੂ ਧਿਆਨ 'ਚ ਰੱਖਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਾਹਨੇਵਾਲ ਰੋਡ ਕੁਹਾੜਾ ਸਥਿਤ ਆਪਣੇ ਦਫ਼ਤਰ ਵਿਖੇ ਲੋੜਵੰਦ ਲੋਕਾਂ ਲਈ ਤਰਪਾਲਾਂ ਅਤੇ ਰਾਸ਼ਨ ਦੀ ਸੇਵਾ ਸ਼ੁਰੂ ਕਰ ਕੇ ਵਧੀਆ ਉਪਰਾਲਾ ਕੀਤਾ ਗਿਆ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕਰੌੜ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜਿੱਥੇ ਸੂਬੇ ਦੇ ਹੜ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਜਾ ਕੇ ਪੀੜਤ ਲੋਕਾਂ ਦੀ ਸਾਰ ਲਈ ਜਾ ਰਹੀ ਹੈ | ਉੱਥੇ ਹੀ ਉਨ੍ਹਾਂ ਵਲੋਂ ਆਪਣੇ ਹਲਕਾ ਸਾਹਨੇਵਾਲ ਦੇ ਲੋਕਾਂ ਵੱਲ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਮੰਤਰੀ ਮੁੰਡੀਆਂ ਵਲੋਂ ਆਪਣੀ ਪੂਰੀ ਟੀਮ ਨੂੰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋੜਵੰਦ ਲੋਕਾਂ ਤੱਕ ਤਰਪਾਲਾਂ ਤੇ ਰਾਸ਼ਨ ਸਮੱਗਰੀ ਸਮੇਤ ਹਰ ਤਰਾਂ ਦੀ ਸਹਾਇਤਾ ਪਹੰੁਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈ ਹਨ¢
ਪਿਛਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ 'ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਏ. ਪੀ. ਜੱਲਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।