02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਕਾਰੀ ਕਾਲਜ ਰਾੜਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 02-09-2025
ਰਾੜਾ ਸਾਹਿਬ, 31 ਅਗਸਤ (ਪ੍ਰੀਤਮ ਸਿੰਘ ਮੁਕੰਦਪੁਰੀ/ਸੁਖਵੀਰ ਸਿੰਘ ਚਣਕੋਈਆਂ)-ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਚਾਨਕ ਅਕਾਲ ਚਲਾਣੇ 'ਤੇ ਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਪਿ੍ੰਸੀਪਲ ਡਾ. ਮੁਹੰਮਦ ਇਰਫਾਨ, ਪ੍ਰੋ. ਗੁਰਦਿੱਤ ਸਿੰਘ, ਪ੍ਰੋ. ਇੰਦਰਪਾਲ ਸਿੰਘ, ਪ੍ਰੋ. ਪ੍ਰਦੀਪ ਸਿੰਘ ਅਤੇ ਪ੍ਰੋ. ਪ੍ਰਭਜੋਤ ਸਿੰਘ ਨੇ ਮਹਾਂਪੁਰਸ਼ਾਂ ਦੀਆਂ ਕਾਲਜ ਨਾਲ ਜੁੜੀਆਂ ਯਾਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਬਾਬਾ ਜੀ ਇਸ ਕਾਲਜ ਦੇ ਵਿਦਿਆਰਥੀ ਰਹਿ ਚੁੱਕੇ ਹਨ | ਇਸ ਉਪਰੰਤ ਬਤੌਰ ਸੰਪਰਦਾਇ ਮੁਖੀ ਵੀ ਉਹ ਇਸ ਸੰਸਥਾ ਨਾਲ ਨਿਰੰਤਰ ਜੁੜੇ ਰਹੇ ਅਤੇ ਕਾਲਜ ਪ੍ਰਬੰਧਨ ਤੇ ਕਾਰਗੁਜ਼ਾਰੀ ਨੂੰ ਬੁਲੰਦੀਆਂ 'ਤੇ ਪਹੰੁਚਾਉਣ ਲਈ ਵਡਮੁੱਲਾ ਯੋਗਦਾਨ ਪਾਉਂਦੇ ਰਹੇ | ਕਿਉਂਕਿ ਕਾਲਜ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਅਗਾਂਹਵਧੂ ਅਕਾਦਮਿਕ ਸੋਚ ਦੀ ਬਦੌਲਤ ਹੀ ਹੋਂਦ ਵਿਚ ਆਇਆ ਸੀ | ਉਨ੍ਹਾਂ ਦੇ ਅਚਨਚੇਤ ਜਾਣ ਨਾਲ ਜਿੱਥੇ ਸਿੱਖ ਕੌਮ, ਲੱਖਾਂ ਦੀ ਤਾਦਾਦ 'ਚ ਸ਼ਰਧਾਲੂਆਂ ਅਤੇ ਅਧਿਆਤਮਿਕ ਖੋਜਾਰਥੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਇਸ ਸੰਸਥਾ ਕੋਲੋਂ ਵੀ ਇਕ ਸਮਰੱਥ ਅਤੇ ਸਮਰਪਿਤ ਰਾਹ ਦਸੇਰਾ ਹਮੇਸ਼ਾ ਲਈ ਚਲਾ ਗਿਆ |
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਵਲੋਂ ਲਗਾਤਾਰ ਤੀਜੇ ਦਿਨ ਫ਼ਾਜ਼ਿਲਕਾ ਜ਼ਿਲੇ੍ਹ ਦਾ ਦੌਰਾ ਅਗਲੀ ਖ਼ਬਰ ਬਰਸਾਤ ਦੇ ਮੌਸਮ ਤੋਂ ਪਹਿਲਾਂ ਡਰੇਨ ਸਫ਼ਾਈ ਮਾਮਲੇ ਦੀ ਹੋਵੇ ਜਾਂਚ- ਲਾਪਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।