14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮਨੁੱਖਤਾ ਦੀ ਸੇਵਾ ਦਿਵਸ ਮਨਾਇਆ

ਅਜੀਤ ਡੈਸਕ 23-09-2025
ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਐਨ. ਐਸ. ਐਸ. ਯੂਨਿਟ ਵਲੋਂ ਅੱਜ ਮਨੁੱਖਤਾ ਦੀ ਸੇਵਾ ਦਿਵਸ ਨੂੰ ਸਮਰਪਿਤ ਇਕ ਖ਼ਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਘਨਈਆ ਜੀ ਦੀ ਜ਼ਿੰਦਗੀ 'ਤੇ ਉਪਦੇਸ਼ਾਂ ਬਾਰੇ ਵਿਚਾਰ ਗੋਸ਼ਠੀ ਕਰਵਾਈ ਗਈ | ਸਮਾਗਮ 'ਚ ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭਾਈ ਘਨਈਆ ਜੀ ਦੀ ਸੇਵਾ-ਭਾਵਨਾ, ਮਨੁੱਖਤਾ ਪ੍ਰਤੀ ਪਿਆਰ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਭਾਈ ਘਨਈਆ ਜੀ ਦਾ ਜੀਵਨ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਧਰਮ, ਜਾਤ ਜਾਂ ਕਿਸੇ ਵੀ ਭੇਦ-ਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਮਨੁੱਖਤਾ ਦੀ ਸੇਵਾ ਕਰਨ ਦਾ ਸੰਕਲਪ ਲਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵਾਅਦਾ ਕੀਤਾ | ਸੰਸਥਾ ਦੇ ਪ੍ਰਧਾਨ ਸੰਜੀਵ ਧਮੀਜਾ, ਐਡਵੋਕੇਟ ਨਵੀਨ ਥੰਮਨ (ਉਪ ਪ੍ਰਧਾਨ), ਰਾਜੇਸ਼ ਡਾਲੀ (ਜਨਰਲ ਸਕੱਤਰ), ਜਤਿੰਦਰ ਦੇਵਗਨ (ਸੰਯੁਕਤ ਸਕੱਤਰ), ਰਮਰੀਸ਼ ਵਿਜ (ਸਕੱਤਰ) ਅਤੇ ਹੋਰ ਮੈਂਬਰਾਂ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪਾਇਲ ਵਿਖੇ ਗੁਰਮਤਿ ਸਮਾਗਮ 'ਚ ਪੁੱਜੀਆਂ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲਾ 26 ਤੇ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।