17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡਾ. ਜਸਪ੍ਰੀਤ ਸਿੰਘ ਬੀਜਾ ਦੇ ਗ੍ਰਹਿ ਕੈਬਨਿਟ ਮੰਤਰੀ ਸੌਂਦ ਤੇ ਐਸ ਸੀ. ਵਿੰਗ ਦੇ ਸੂਬਾ ਪ੍ਰਧਾਨ ਜੀ. ਪੀ ਪੁੱਜੇ

ਅਜੀਤ ਡੈਸਕ 24-09-2025
ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ. ਸੀ. ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਬੀਜਾ ਦੇ ਗ੍ਰਹਿ ਕਸਬਾ ਬੀਜਾ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਵਿਧਾਇਕ ਤੇ ਐਸ. ਸੀ. ਵਿੰਗ ਸੂਬੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਆਪ ਦੇ ਆਗੂਆਂ ਤੇ ਵਰਕਰਾਂ ਨੇ ਕੈਬਨਿਟ ਮੰਤਰੀ ਸੌਂਦ ਤੇ ਪ੍ਰਧਾਨ ਜੀ.ਪੀ. ਦਾ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਡਾਕਟਰ ਜਸਪ੍ਰੀਤ ਸਿੰਘ ਬੀਜਾ ਦੀ ਅਗਵਾਈ ਹੇਠ ਸਿਰੋਪਾਓ ਤੇ ਲੋਈ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਤਰੁਨ ਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਅੰਦਰ ਆਏ ਹੜ੍ਹਾਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਨਾਗਰਿਕਾਂ ਦੀ ਕਮਰ ਤੋੜ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਦੀ ਸਹਾਇਤਾ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਮ ਕਰ ਰਹੀ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਲਾਨੇ ਗਏ 1600 ਕਰੋੜ ਦੇ ਹੜ੍ਹ ਰਾਹਤ ਪੈਕੇਜ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਵੱਡਾ ਮਜ਼ਾਕ ਦੱਸਿਆ | ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਤੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਨੂੰ ਭਰੋਸਾ ਦਿਵਾਉਂਦਿਆਂ ਜ਼ਿਲ੍ਹਾ ਐਸ. ਸੀ. ਵਿੰਗ ਦੇ ਪ੍ਰਧਾਨ ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਆਖਿਆ ਕਿ ਉਹ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਹਲਕਿਆਂ ਵਿਚ ਪੰਜਾਬ ਸਰਕਾਰ ਵਲੋਂ ਲੋਕ ਪੱਖੀ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਿ੍ਤ ਕਰਕੇ ਪਾਰਟੀ ਦੇ ਝੰਡੇ ਨੂੰ ਬੁਲੰਦ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਮਨਰੀਤ ਸਿੰਘ ਨਾਗਰਾ, ਸਰਪੰਚ ਕਰਮਜੀਤ ਸਿੰਘ ਮੰਡਿਆਲਾ, ਸਰਪੰਚ ਸੁਰਜੀਤ ਸਿੰਘ ਮਹਿੰਦੀਪੁਰ, ਕੈਪਟਨ ਜਗਤਾਰ ਸਿੰਘ ਕੋਟ, ਆਦਿ ਹਾਜਰ ਸਨ |
ਪਿਛਲੀ ਖ਼ਬਰ ਔੜ ਵਿਖੇ ਦੁਸਹਿਰੇ ਦੇ ਮੇਲੇ ਦੀ ਸ਼ੁਰੂਆਤ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਲੁਧਿਆਣਾ ਦੇ ਅਮਰੀਨ ਸਿੰਘ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।