19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੈਰੋਇਨ ਸਮੇਤ 3 ਗਿ੍ਫ਼ਤਾਰ

ਅਜੀਤ ਡੈਸਕ 24-09-2025
ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 20 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਮਨਵੀਰ ਸਿੰਘ ਵਾਸੀ ਘੁੰਗਰਾਲੀ ਰਾਜਪੂਤਾਂ, ਦਿਲਬਰ ਸਿੰਘ ਤੇ ਪਵਿੱਤਰ ਸਿੰਘ ਵਾਸੀ ਮਹਿਮੂਦਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਐਸ. ਐਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਜਗਤਾਰ ਸਿੰਘ ਨੂੰ ਗੜ੍ਹੀ ਨਹਿਰ ਨੇੜੇ ਨਾਕਾਬੰਦੀ ਦੌਰਾਨ 3 ਨੌਜਵਾਨ ਮੋਟਰਸਾਈਕਲ 'ਤੇ ਸਵਾਰ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੇ ਮੋਟਰਸਾਈਕਲ 'ਤੇ ਨੰਬਰ ਪਲੇਟ ਵੀ ਨਹੀਂ ਸੀ | ਪੁਲਿਸ ਨੂੰ ਦੇਖ ਇਹ ਸ਼ੱਕੀ ਹਾਲਤ ਵਿਚ ਮੁੜਨ ਲੱਗੇ ਪਰ ਮੋਟਰਸਾਈਕਲ ਸਲਿੱਪ ਹੋਣ ਕਾਰਨ ਸੜਕ 'ਤੇ ਡਿਗ ਗਏ, ਜਿਨ੍ਹਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਲਿਆ ਗਿਆ | ਇਨ੍ਹਾਂ ਨੇ ਆਪਣਾ ਨਾਮ ਮਨਵੀਰ ਸਿੰਘ, ਦਿਲਬਰ ਸਿੰਘ ਤੇ ਪਵਿੱਤਰ ਸਿੰਘ ਦੱਸਿਆ, ਜਿਨ੍ਹਾਂ ਦੇ ਮੋਟਰਸਾਈਕਲ ਦੀ ਸੀਟ ਹੇਠੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਸਮਰਾਲਾ ਵਿਖੇ ਪੱਤਰਕਾਰਾਂ 'ਤੇ ਝੂਠਾ ਪਰਚਾ ਦਰਜ ਕਰਨ 'ਤੇ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।