27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸੰਬੰਧੀ 5 ਨੂੰ ਕਰਵਾਇਆ ਜਾਵੇਗਾ ਸਮਾਗਮ-ਹਰਾ <br/>

ਅਜੀਤ ਡੈਸਕ 26-09-2025
ਸਾਹਨੇਵਾਲ, 25 ਸਤੰਬਰ (ਹਨੀ ਚਾਠਲੀ)-ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਬਕਾ ਸੈਨਿਕਾਂ ਦੀ ਪਰਮਿੰਦਰ ਸਿੰਘ ਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਪਰਮਿੰਦਰ ਸਿੰਘ ਹਰਾ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਬਟਾਲੀਅਨ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ 5 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸੰਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਰਨਲ ਜਗਦੀਪ ਸਿੰਘ, ਕੈਪਟਨ ਸੁਖਦੇਵ ਸਿੰਘ, ਕੈਪਟਨ ਬਲਜੀਤ ਸਿੰਘ, ਕੈਪਟਨ ਦੀਦਾਰ ਸਿੰਘ, ਕੈਪਟਨ ਸਵਰਨਜੀਤ ਸਿੰਘ, ਸੂਬੇਦਾਰ ਪਰਮਜੀਤ ਸਿੰਘ, ਨਾਇਬ ਸੂਬੇਦਾਰ ਹਰਬੰਸ ਸਿੰਘ, ਕੈਪਟਨ ਕਰਮ ਸਿੰਘ, ਹਵਲਦਾਰ ਪਰਮਿੰਦਰ ਸਿੰਘ ਹਰਾ, ਹਵਲਦਾਰ ਅਮਰੀਕ ਸਿੰਘ, ਹਵਲਦਾਰ ਜੋਗਾ ਸਿੰਘ, ਹਵਲਦਾਰ ਹਰਜੀਤ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਹਵਲਦਾਰ ਹਰਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਝੋਨੇ ਦੀ ਰਸਮੀ ਤੌਰ 'ਤੇ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ 24 ਲੱਖ ਰੁ. ਦੀ ਲਾਗਤ ਨਾਲ ਬਣੇਗਾ ਪਿੰਡ ਸਿਆੜ੍ਹ ਵਿਖੇ ਪੰਚਾਇਤ ਘਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।