27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਨਿਆਰੇ ਵਾਲਿਆਂ ਦਾ ਸਨਮਾਨ ਕਰਨ ਸੰਬੰਧੀ ਬਾਬਾ ਸੁੱਧ ਸਿੰਘ ਨੇ ਮੰਗੀ ਮੁਆਫ਼ੀ <br/>

ਅਜੀਤ ਡੈਸਕ 26-09-2025
ਮਾਛੀਵਾੜਾ ਸਾਹਿਬ, 25 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਫਰੈਂਡਜ਼ ਕਾਲੋਨੀ ਦੇ ਰਹਿਣ ਵਾਲੇ ਤੇ ਸਿੱਖ ਪ੍ਰਚਾਰਕ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਵਲੋਂ ਕੁੱਝ ਸਮਾਂ ਪਹਿਲਾਂ ਸਤਨਾਮ ਸਿੰਘ ਭਨਿਆਰੇ ਵਾਲਿਆਂ ਦਾ ਸਨਮਾਨ ਕੀਤਾ ਗਿਆ ਸੀ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ¢ ਇਸ ਵੀਡੀਓ ਕਾਰਨ ਉਨ੍ਹਾਂ ਸਿੱਖ ਸੰਗਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਮੁਆਫ਼ੀ ਮੰਗੀ ਹੈ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਮੇਰੇ 'ਤੇ ਸਤਨਾਮ ਸਿੰਘ ਭਨਿਆਰੇ ਵਾਲਿਆਂ ਵਿਚਕਾਰ ਸੰਬੰਧਾਂ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਸਬੰਧੀ ਉਹ ਸਿੱਖ ਸੰਗਤ ਨੂੰ ਬੇਨਤੀ ਕਰਦੇ ਹਨ ਕਿ ਮੈਂ ਜਾਣਬੁੱਝ ਕੇ ਗ਼ਲਤੀ ਨਹੀਂ ਕੀਤੀ¢ ਉਨ੍ਹਾਂ ਕਿਹਾ ਕਿ ਮੈਂ ਸਮੁੱਚੀ ਸੰਗਤ, ਖ਼ਾਲਸਾ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ¢ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਦੇ ਵੀ ਉਹ ਜਾਣਬੁੱਝ ਕੇ ਅਜਿਹੀ ਗ਼ਲਤੀ ਨਹੀਂ ਕਰਨਗੇ ਕਿਉਂਕਿ ਉਹ ਕਦੇ ਵੀ ਸਿੱਖ ਸੰਗਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਹਰ ਨਹੀਂ ਹੋਏ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਉਹ 69 ਸਾਲ ਤੋਂ ਅੰਮਿ੍ਤਧਾਰੀ ਹਨ ਅਤੇ ਸਿੱਖ ਸੰਘਰਸ਼ ਵਿਚ ਵੀ ਜੁਟੇ ਰਹੇ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵੀ ਪੇਸ਼ ਹੋ ਕੇ ਭੁੱਲ ਬਖ਼ਸ਼ਾਉਣਗੇ¢

ਪਿਛਲੀ ਖ਼ਬਰ ਪਿੰਡ ਸ਼ੰਕਰ ਵਿਖੇ ਨਾਇਕ ਕੁਲਵਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਹਜ਼ਾਰਾਂ ਨਮ ਅੱਖਾਂ ਨਾਲ ਅੰਤਿਮ ਵਿਦਾਈ <br/> ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਦੇ ਅੰਗਰੇਜ਼ੀ ਵਿਭਾਗ ਵਿਚ 'ਇੰਗਲਿਸ਼ ਲਿਟਰੇਰੀ ਸੁਸਾਇਟੀ' ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।