27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਫੱਲੇਵਾਲ ਸਕੂਲ ਵਿਖੇ 'ਪੰਜਾਬੀ ਦਿਵਸ' ਮਨਾਇਆ

ਅਜੀਤ ਡੈਸਕ 26-09-2025
ਅਹਿਮਦਗੜ੍ਹ, 25 ਸਤੰਬਰ (ਰਵਿੰਦਰ ਪੁਰੀ)-ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ 'ਵਿਸ਼ਵ ਪੰਜਾਬੀ ਦਿਵਸ' 23 ਸਤੰਬਰ ਨੂੰ ਮਨਾਇਆ ਗਿਆ¢ ਇਸ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿਚ ਸਕੂਲ ਵਿਚ ਆ ਕੇ ਪੰਜਾਬ ਦੇ ਵਾਸੀ ਹੋਣ ਦੀ ਨੁਮਾਇੰਦਗੀ ਕੀਤੀ ¢ ਸਕੂਲ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਗੁਰਮੁਖੀ ਲਿਪੀ ਦੇ ਦੋ-ਦੋ ਪੇਜ ਲਿਖ ਕੇ ਆਪਣੀ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕੀਤਾ ¢ ਸਕੂਲ ਵਿਚ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਕਵਿਤਾ ਲੇਖਣ, ਨਿਬੰਧ ਲੇਖਣ, ਸ਼ਬਦ ਜੋੜ ਮੁਕਾਬਲੇ, ਬੋਲ ਲਿਖਤ ਮੁਕਾਬਲੇ ਕਰਵਾਏ ਗਏ¢ ਸੰਸਥਾ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐੱਮ. ਡੀ. ਗੁਰਮਤਪਾਲ ਸਿੰਘ ਵਾਲੀਆ, ਟਰੱਸਟੀ ਰਮਨਪ੍ਰੀਤ ਕੌਰ ਵਾਲੀਆ ਤੇ ਸਕੂਲ ਪਿ੍ੰਸੀਪਲ ਦਲਜੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਅਤੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜ ਕੇ ਰਹਿਣ ਦੀ ਤਾਕੀਦ ਕੀਤੀ¢ ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਹਮੇਸ਼ਾ ਉਹ ਕੌਮਾਂ ਹੀ ਮਹਾਨ ਬਣਦੀਆਂ ਹਨ ਜੋ ਆਪਣੀ ਮਾਤਰ ਭਾਸ਼ਾ ਨਾਲ ਜੁੜ ਕੇ ਰਹਿੰਦੀਆਂ ਹਨ¢
ਪਿਛਲੀ ਖ਼ਬਰ ਐਸ. ਡੀ. ਐਮ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਨੋਡਲ ਅਤੇ ਕਲੱਸਟਰ ਅਫ਼ਸਰ ਨਿਯੁਕਤ <br/> ਅਗਲੀ ਖ਼ਬਰ ਈ. ਓ. ਉੱਭੀ ਦੀ ਅਗਵਾਈ ਹੇਠ 15 ਦਿਨਾਂ ਦੀ ਸਵੱਛਤਾ ਮੁਹਿੰਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।