13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੀਵਾਲੀ ਮੇਲਾ ਗਾਰਡਨ ਵੈਲੀ ਸਕੂਲ 'ਚ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 19-10-2025
ਮਾਛੀਵਾੜਾ ਸਾਹਿਬ, 18 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ-ਕੁਹਾੜਾ ਮਾਰਗ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਵਿਚ ਖ਼ੁਸ਼ੀ ਦਾ ਮਾਹੌਲ ਸੀ ਅਤੇ ਵੱਖ-ਵੱਖ ਖੇਡਾਂ ਦੇ ਸਟਾਲ, ਖਾਣ-ਪੀਣ ਦੇ ਸਟਾਲ ਅਤੇ ਲੱਕੀ ਡਰਾਅ ਦਾ ਖ਼ਾਸ ਆਕਰਸ਼ਣ ਰਿਹਾ¢ ਬੱਚਿਆਂ ਨੇ ਝੂਲਿਆਂ ਦਾ ਮਜ਼ਾ ਲੈ ਕੇ ਖੁੱਲ੍ਹੇ ਡਾਂਸ ਫਲੋਰ 'ਤੇ ਨੱਚ ਕੇ ਤਿਉਹਾਰ ਦੀ ਖ਼ੁਸ਼ੀ ਮਨਾਈ¢ ਸਾਰੇ ਵਿਦਿਆਰਥੀ ਅਤੇ ਅਧਿਆਪਕ ਸਮਾਗਮ ਦਾ ਹਿੱਸਾ ਬਣ ਕੇ ਬਹੁਤ ਖ਼ੁਸ਼ ਹੋਏ¢ ਸਕੂਲ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਅਤੇ ਹੈੱਡ ਮਿਸਟੈੱ੍ਰਸ ਹਰਜੀਤ ਕੌਰ ਨੇ ਸਭ ਨੂੰ ਦੀਵਾਲੀਦੀਆਂ ਵਧਾਈਆਂ ਦਿੱਤੀਆਂ¢

ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਹੈਲਥ ਸੈਂਟਰ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ਨੈਸ਼ਨਲ ਅਚੀਵਰਜ਼ ਐਵਾਰਡ ਸਮਾਗਮ ਦੀ ਕੀਤੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।