13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਘਰ ਦੇ ਹੈੱਡ ਗ੍ਰੰਥੀ ਨੂੰ ਜੰਡਿਆਲੀ ਵਾਸੀਆਂ ਨੇ ਸੌਂਪੀਆਂ ਨਵੇਂ ਘਰ ਦੀਆਂ ਚਾਬੀਆਂ

ਅਜੀਤ ਡੈਸਕ 03-11-2025
ਕੁਹਾੜਾ, 2 ਨਵੰਬਰ (ਸੰਦੀਪ ਸਿੰਘ ਕੁਹਾੜਾ)-ਗ੍ਰਾਮ ਪੰਚਾਇਤ ਪਿੰਡ ਜੰਡਿਆਲੀ, ਐਨ. ਆਰ. ਆਈਜ਼ ਅਤੇ ਸਮੂਹ ਪਿੰਡ ਵਾਸੀਆਂ ਅਤੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਵਿਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਵਿਖੇ ਪਿਛਲੇ 35 ਸਾਲਾਂ ਤੋਂ ਹੈੱਡ ਗ੍ਰੰਥੀ ਦੀ ਸੇਵਾ ਨਿਭਾ ਰਹੇ ਬਾਬਾ ਗੁਰਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਲਈ ਪਿੰਡ ਵਿਚ ਇੱਕ ਨਵਾਂ ਘਰ ਬਣਾ ਕੇ ਦਿੱਤਾ ਗਿਆ ਹੈ, ਜਿਸ ਦੀ ਇਲਾਕੇ ਵਿਚ ਹਰ ਪਾਸੇ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ¢ ਇਸ ਕਾਰਜ ਵਿਚ ਪਿੰਡ ਵਾਸੀਆਂ ਵਲੋਂ ਹਰ ਵਰਗ, ਧਰਮ ਦੇ ਨਾਲ ਸਬੰਧਿਤ ਲੋਕਾਂ ਵਲੋਂ ਆਪਣਾ ਪੂਰਾ ਯੋਗਦਾਨ ਪਾਇਆ ਹੈ | ਜਾਣਕਾਰੀ ਅਨੁਸਾਰ ਇਸ ਕਾਰਜ ਦਾ ਨੀਂਹ ਪੱਥਰ 2 ਮਾਰਚ 2025 ਨੂੰ ਰੱਖਿਆ ਗਿਆ ਸੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ 2 ਨਵੰਬਰ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਆਸ਼ੀਰਵਾਦ ਸਦਕਾ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਰਪੰਚ ਪਿੰਡ ਜੰਡਿਆਲੀ ਅਤੇ ਪਿੰਡ ਵਾਸੀਆਂ ਵਲੋਂ ਹੈੱਡ ਗ੍ਰੰਥੀ ਬਾਬਾ ਗੁਰਦੇਵ ਸਿੰਘ ਨੂੰ ਉਨ੍ਹਾਂ ਦੇ ਘਰ ਦੀਆਂ ਚਾਬੀਆਂ ਸੌਂਪੀਆਂ ਗਈਆਂ¢ ਇਸ ਗ੍ਰਹਿ ਪ੍ਰਵੇਸ਼ ਸਮੇਂ ਪਿੰਡ ਦੇ ਹਰ ਘਰ ਵਿਚੋਂ ਸੰਗਤਾਂ ਵਲੋਂ ਬਾਬਾ ਗੁਰਦੇਵ ਸਿੰਘ ਦਾ ਮਾਣ ਵਧਾਇਆ¢ ਇਸ ਮੌਕੇ ਹੈੱਡ ਗ੍ਰੰਥੀ ਬਾਬਾ ਗੁਰਦੇਵ ਸਿੰਘ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਰਜ ਨੇ ਇਕ ਵਾਰ ਫਿਰ ਤੋਂ ਪਿੰਡ ਜੰਡਿਆਲੀ ਦੀ ਆਪਸੀ ਭਾਈਵਾਲਤਾ ਸਾਂਝ ਦੀ ਮਿਸਾਲ ਕਾਇਮ ਕੀਤੀ ਗਈ ਹੈ¢
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ ਖੰਨਾ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪਿੰਡ ਰਾਮਪੁਰ ਦੇ ਗੁ. ਸਿੰਘ ਸਭਾ ਵਿਖੇ ਹੋਇਆ ਸ਼ਹੀਦੀ ਸ਼ਤਾਬਦੀ ਸੰਬੰਧੀ ਯਾਦਗਾਰੀ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।