13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ ਖੰਨਾ ਵਿਖੇ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਪ੍ਰਕਾਸ਼ ਉਤਸਵ ਗੁਰਦਵਾਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿੱਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਰਜਿੰਦਰ ਸਿੰਘ ਮੰਜੀ ਸਾਹਿਬ ਕੋਟਾਂ ਦੇ ਜੱਥੇ ਵਲੋਂ ਬਾਬਾ ਨਾਮਦੇਵ ਜੀ ਦਾ ਜੀਵਨ ਇਤਿਹਾਸ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵਲੋਂ ਬਾਬਾ ਨਾਮਦੇਵ ਜੀ ਦੀ ਜੀਵਨੀ ਅਤੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਤਰੁਣਪ੍ਰੀਤ ਸਿੰਘ ਸੌਂਦ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਅਤੇ ਸੰਤ ਨਾਮਦੇਵ ਸਭਾ ਰਜਿ ਖੰਨਾ ਨੂੰ ਪੰਜ ਲੱਖ ਰੁਪਏ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਦੇਣ ਦਾ ਐਲਾਨ ਕੀਤਾ | ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਿਤੀ 5 ਦਸੰਬਰ ਨੂੰ ਮਨਾਏ ਜਾਣਗੇ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ, ਸਰਪ੍ਰਸਤ ਜੀਤ ਸਿੰਘ ਬੇਦੀ, ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਵਿੱਤ ਕੰਟਰੋਲਰ ਮਾਸਟਰ ਸੁਰਿੰਦਰ ਸਿੰਘ ਮੋਹਲ, ਖ਼ਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਮੋਹਨ ਜੱਸਲ, ਜਰਨੈਲ ਸਿੰਘ ਤੱਗੜ, ਮੰਦੀਪ ਸਿੰਘ ਮਰਜਾਰਾ, ਅਰਵਿੰਦ ਸਿੰਘ, ਡਾਕਟਰ ਸਰੂਪ ਸਿੰਘ, ਸੋਹਣ ਸਿੰਘ, ਸੁਰਿੰਦਰ ਸਿੰਘ ਮਾਨ, ਬਲਵੀਰ ਸਿੰਘ ਮਾਨ, ਬਲਜਿੰਦਰ ਸਿੰਘ, ਅੰਮਿ੍ਤ ਸਿੰਘ ਤੱਗੜ, ਰਸ਼ਭਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਰਾਜਿੰਦਰ ਸਿੰਘ ਨਿੱਕਾ, ਜਗਤਾਰ ਸਿੰਘ, ਰਣਜੀਤ ਸਿੰਘ, ਬਾਬਾ ਕੁਲਦੀਪ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤੁਲਸੀ ਸਾਲਿਗ੍ਰਾਮ ਦਾ ਵਿਆਹ ਸ਼ਿਵ ਸ਼ਿਵਾਲਾ ਮੰਦਰ, ਖੰਨਾ ਵਿੱਚ ਬਹੁਤ ਧੂਮਧਾਮ ਨਾਲ ਕੀਤਾ ਗਿਆ ਅਗਲੀ ਖ਼ਬਰ ਗੁਰੂ ਘਰ ਦੇ ਹੈੱਡ ਗ੍ਰੰਥੀ ਨੂੰ ਜੰਡਿਆਲੀ ਵਾਸੀਆਂ ਨੇ ਸੌਂਪੀਆਂ ਨਵੇਂ ਘਰ ਦੀਆਂ ਚਾਬੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।