12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਡਟੇ, ਰਾਜਾ ਵੜਿੰਗ ਅਤੇ ਆਬਜ਼ਰਵਰ ਮਿੰਟੂ

ਅਜੀਤ ਡੈਸਕ 03-11-2025
ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਤਰਨਤਾਰਨ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਪਾਰਟੀ ਆਬਜ਼ਰਵਰ ਅਤੇ ਪੁਲਿਸ ਜ਼ਿਲ੍ਹਾ ਖੰਨਾ ਕਾਂਗਰਸ ਦੇ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੋਣ ਪ੍ਰਚਾਰ 'ਚ ਡਟੇ ਹੋਏ ਹਨ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਬਜ਼ਰਵਰ ਮਿੰਟੂ ਨੇ ਕਿਹਾ ਕਿ ਉਨ੍ਹਾਂ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਤਰਨਤਾਰਨ ਸ਼ਹਿਰ ਵਿਚ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ¢ ਉਕਤ ਆਗੂਆਂ ਨੇ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਵੋਟਰ ਕਾਂਗਰਸ ਪਾਰਟੀ ਉਮੀਦਵਾਰ ਨੂੰ ਸ਼ਾਨ ਨਾਲ ਜਿਤਾ ਕੇ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਾਲਿਆਂ ਨੂੰ ਲਾਂਭੇ ਕਰਨ¢ ਇਸ ਮੌਕੇ ਸੈਕਟਰੀ ਰਵਿੰਦਰ ਦਲਵੀ, ਵਾਰਡ ਇੰਚਾਰਜ ਸੁਖਦੇਵ ਸਿੰਘ ਬੂੰਦੀ, ਸਾਬਕਾ ਚੇਅਰਮੈਨ ਪਵਨ ਦੀਵਾਨ, ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ, ਸਰਿਤਾ ਸ਼ਰਮਾ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਬਰਮਾਲੀਪੁਰ ਵਿਖੇ 16ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।