12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

'ਵੋਟ ਚੋਰ ਗੱਦੀ ਛੋੜ' ਮੁਹਿੰਮ ਵਿਚ ਲੋਕਾਂ ਦੇ ਹਜ਼ਾਰਾਂ ਦੀ ਗਿਣਤੀ ਵਿਚ ਦਸਤਖ਼ਤ ਕਰਵਾਏ-ਗੁਰਕੀਰਤ ਸਿੰਘ

ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿੱਚ ਮਹੀਨਾ ਭਰ ਚੱਲੀ 'ਵੋਟ ਚੋਰ ਗੱਦੀ ਛੋੜ' ਮੁਹਿੰਮ ਦੀ ਅੱਜ ਸਮਾਪਤੀ ਹੋ ਗਈ | ਇਸ ਮੌਕੇ ਸਾਬਕਾ ਮੰਤਰੀ ਕੋਟਲੀ ਨੇ ਸਮੁੱਚੀ ਪਾਰਟੀ ਲੀਡਰਸ਼ਿਪ, ਖ਼ਾਸ ਕਰਕੇ ਸਾਰੇ ਬਲਾਕ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਬੂਥ ਪੱਧਰ ਦੇ ਅਧਿਕਾਰੀਆਂ (ਬੀ. ਐਲ. ਏ.) ਅਤੇ ਉਨ੍ਹਾਂ ਦੀਆਂ ਕਮੇਟੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਰਾਹੁਲ ਗਾਂਧੀ ਵਲੋਂ ਚਲਾਈ ਇਸ ਮੁਹਿੰਮ ਬਾਰੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਦੱਸਿਆ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਦਸਤਖ਼ਤ ਵੀ ਕਰਵਾਏ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰ ਦੀ ਉਲੰਘਣਾ ਕਰ ਕੇ ਵੋਟ ਚੋਰੀ ਕਰਕੇ ਸੱਤਾ ਵਿੱਚ ਆਈ ਹੈ | ਸਾਬਕਾ ਮੰਤਰੀ ਕੋਟਲੀ ਨੇ ਕਿਹਾ ਕਿ ਖੰਨਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਰਕਰਾਂ ਵਲੋਂ ਦਸਤਖ਼ਤ ਕਰਵਾਏ 20,000 ਫਾਰਮਾਂ ਨੂੰ ਅੱਜ ਚੋਣ ਕਮਿਸ਼ਨ ਤੱਕ ਪਹੁੰਚਾਇਆ ਜਾਵੇਗਾ |
ਪਿਛਲੀ ਖ਼ਬਰ ਸੰਤ ਸ਼ਮਸ਼ੇਰ ਸਿੰਘ ਜਗੇੜਾ ਵਲੋਂ ਐੱਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਗੜ੍ਹੀ ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।