12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਕੇਂਦਰ ਵਲੋਂ ਲਿਆ ਫ਼ੈਸਲਾ ਲੋਕਤੰਤਰੀ ਸਭਿਆਚਾਰ ਦਾ ਘਾਣ-ਜਥੇਦਾਰ ਘਲੋਟੀ/ਝੱਮਟ

ਅਜੀਤ ਡੈਸਕ 03-11-2025
ਰਾੜਾ ਸਾਹਿਬ, 2 ਨਵੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਜਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਬੰਧੀ ਕੇਂਦਰ ਸਰਕਾਰ ਵਲੋਂ ਲਏ ਤਾਜ਼ਾ ਫ਼ੈਸਲੇ ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਪੰਜਾਬ ਦੀ ਅਕਾਦਮਿਕ ਰੂਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਛੇ ਦਹਾਕੇ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਕੇਂਦਰ ਸਰਕਾਰ ਨੇ ਲੋਕਤੰਤਰੀ ਸਭਿਆਚਾਰ ਅਤੇ ਰਵਾਇਤਾਂ ਦਾ ਘਾਣ ਕੀਤਾ | ਇਸ ਨਾਲ ਸਮੂਹ ਪੰਜਾਬੀਆਂ ਦੇ ਦਿਲਾਂ ਵਿਚ ਕੇਂਦਰ ਸਰਕਾਰ ਦੀ ਬੇਰੁਖ਼ੀ ਅਤੇ ਬੇਗਾਨਗੀ ਦਾ ਜ਼ਖ਼ਮ ਹੋਰ ਡੂੰਘਾ ਹੋਇਆ ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਫ਼ੈਸਲੇ ਖ਼ਿਲਾਫ਼ ਆਵਾਜ਼ ਉਠਾਵੇ ਅਤੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਇੱਕਜੁੱਟ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ¢
ਪਿਛਲੀ ਖ਼ਬਰ ਗੁ. ਰਾੜਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਐੱਲ. ਐੱਸ. ਐੱਸ. ਸੀ. ਮੁਕਾਬਲੇ 'ਚ ਜਿੱਤਾਂ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।