12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁ. ਰਾੜਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 03-11-2025
ਰਾੜਾ ਸਾਹਿਬ, 2 ਨਵੰਬਰ (ਸੁਖਵੀਰ ਸਿੰਘ ਚਣਕੋਈਆਂ, ਪ੍ਰੀਤਮ ਸਿੰਘ ਮੁਕੰਦਪੁਰੀ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ¢ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਵਿਚ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀਏ ਜਥੇਦਾਰ ਭਾਈ ਸੁਖਵਿੰਦਰ ਸਿੰਘ, ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਕਥਾ ਵਿਚਾਰਾਂ ਅਤੇ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ¢ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਵਲੋਂ ਕੀਤਾ ਗਿਆ¢ ਸਟੇਜ ਸਕੱਤਰ ਹਰਦੇਵ ਸਿੰਘ ਵਲੋਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਭਾਈ ਗੁਰਮੁਖ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ¢
ਪਿਛਲੀ ਖ਼ਬਰ ਤੰਬਾਕੂ ਰਹਿਤ ਦਿਵਸ ਮੌਕੇ ਸੀ. ਐੱਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਕੇਂਦਰ ਵਲੋਂ ਲਿਆ ਫ਼ੈਸਲਾ ਲੋਕਤੰਤਰੀ ਸਭਿਆਚਾਰ ਦਾ ਘਾਣ-ਜਥੇਦਾਰ ਘਲੋਟੀ/ਝੱਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।