12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤੰਬਾਕੂ ਰਹਿਤ ਦਿਵਸ ਮੌਕੇ ਸੀ. ਐੱਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਕੈਂਪ

ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਸੀ. ਐੱਚ. ਸੀ. ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿਚ ਪੰਜਾਬ ਸਟੇਟ ਤੰਬਾਕੂ ਰਹਿਤ ਦਿਵਸ ਮੌਕੇ ਸੀ. ਐੱਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ¢ ਇਸ ਮੌਕੇ ਕਰਮਚਾਰੀਆਂ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਇਸ ਦੇ ਬੁਰੇ ਪ੍ਰਭਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਸਹੁੰ ਵੀ ਚੁਕਾਈ ਗਈ¢ ਡਾ. ਵੰਦਨਾ ਰਾਠੌਰ ਨੇ ਦੱਸਿਆ ਕੇ ਭਾਰਤ ਵਿਚ ਤੰਬਾਕੂ ਦਾ ਸੇਵਨ ਮੂੰਹ ਦੇ ਕੈਂਸਰ ਦਾ ਪ੍ਰਮੁੱਖ ਕਾਰਨ ਹੈ¢ ਤੰਬਾਕੂ ਵਿਚ ਨਿਕੋਟੀਨ ਅਤੇ ਹੋਰ ਜ਼ਹਿਰੀਲੇ ਪਦਾਰਥ ਹੋਣ ਕਾਰਨ ਇਹ ਗਲੇ, ਖ਼ੁਰਾਕ ਦੀ ਨਲੀ, ਫੇਫੜਿਆਂ, ਪੇਟ ਆਦਿ ਦੇ ਕੈਂਸਰ ਦਾ ਕਾਰਨ ਵੀ ਬਣਦਾ ਹੈ ¢ ਇਸ ਸਮੇਂ ਬੀ. ਈ. ਈ. ਗੁਰਦੀਪ ਸਿੰਘ ਅਤੇ ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਨੇ ਕਿਹਾ ਕੇ ਤੰਬਾਕੂ ਕੰਟਰੋਲ ਐਕਟ ਅਧੀਨ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਦੀ ਮਨਾਹੀ ਹੈ | 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿੱਦਿਅਕ ਸੰਸਥਾ ਦੇ 100 ਗਜ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿੱਕਰੀ ਕਰਨ 'ਤੇ ਰੋਕ ਹੈ¢ ਇਸ ਸਮੇਂ ਅਰੁਣਦੀਪ ਕੌਰ, ਕਮਲਜੀਤ ਕੌਰ, ਜਗਦੀਪ ਸਿੰਘ ਅਤੇ ਅਮਿਤ ਪੋਲ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁ. ਰਾੜਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।