ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)-ਸਾਹਿਬ ਸ੍ਰੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖੰਨਾ ਪੁਲਿਸ ਜ਼ਿਲੇ੍ਹ ਦੇ ਵੱਖ ਵੱਖ ਕਸਬਿਆਂ ਪਾਇਲ, ਸਮਰਾਲਾ, ਮਲੌਦ, ਬੀਜਾ, ਰਾੜਾ ਸਾਹਿਬ, ਜਰਗ, ਕੁਹਾੜਾ, ਈਸੜੂ, ਮਾਛੀਵਾੜਾ ਸਾਹਿਬ, ਦੋਰਾਹਾ ਤੋਂ ਇਲਾਵਾ ਸਾਹਨੇਵਾਲ, ਡੇਹਲੋਂ, ਅਹਿਮਦਗੜ੍ਹ ਆਦਿ ਦੇ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰੂ ਨਾਨਕ ਲੇਵਾ ਸੰਗਤ ਵੱਲੋਂ ਅੰਮਿ੍ਤ ਵੇਲੇ ਤੋਂ ਹੀ ਗੁਰੂ ਘਰਾਂ 'ਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਗਈ | ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰੂ ਘਰਾਂ ਨੂੰ ਫੁੱਲਾਂ ਅਤੇ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ | ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਜੀ. ਟੀ. ਰੋਡ, ਗੁਰਦੁਆਰਾ ਸਿੰਘ ਸਭਾ ਮਾਤਾ ਰਾਣੀ ਮੁਹੱਲਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਮਰਾਲਾ ਰੋਡ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਸਮਰਾਲਾ ਰੋਡ, ਗੁਰਦੁਆਰਾ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ, ਗੁਰਦੁਆਰਾ ਰਾਮਗੜ੍ਹੀਆਂ ਭਵਨ ਜੀ. ਟੀ. ਰੋਡ ਅਤੇ ਖੰਨਾ ਦੇ ਵੱਖ ਵੱਖ ਗੁਰੂ ਘਰਾਂ 'ਚ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ |
ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਜੀ. ਟੀ. ਰੋਡ ਖੰਨਾ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੇ ਸਬੰਧ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਭਾਈ ਓਕਾਂਰਜੀਤ ਸਿੰਘ ਮੋਹਾਲੀ ਵਾਲੇ ਅਤੇ ਭਾਈ ਜਸਪ੍ਰੀਤ ਸਿੰਘ ਸਿੰਘ ਮੋਹਾਲੀ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥੇ ਦਾ ਸਨਮਾਨ ਕੀਤਾ ਗਿਆ | ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ, ਅਵਤਾਰ ਸਿੰਘ ਕੈਂਥ ਸਕੱਤਰ, ਰਵਿੰਦਰ ਸਿੰਘ ਬੱਬਲੂ, ਦਰਸ਼ਨ ਗਿੱਲ, ਦਰਸ਼ਨ ਸਿੰਘ ਗਿੱਲ, ਰਘਵੀਰ ਸਿੰਘ ਬੋਪਾਰਾਏ, ਹਰਬੀਰ ਸਿੰਘ ਕੋਹਲੀ, ਅਮਰਵੀਰ ਸਿੰਘ ਬੈਨੀਪਾਲ, ਤਜਿੰਦਰ ਸਿੰਘ, ਅਵਤਾਰ ਸਿੰਘ ਓਦੋਂ, ਸਤਨਾਮ ਸਿੰਘ, ਬਲਵਿੰਦਰ ਸਿੰਘ, ਭਾਈ ਅਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਖੁਸ਼ਦੀਪ ਸਿੰਘ, ਭਾਈ ਗੁਰਮੇਲ ਸਿੰਘ, ਕਸ਼ਮੀਰ ਸਿੰਘ ਖਾਲਸਾ, ਭਾਈ ਅਰਸ਼ਦੀਪ ਸਿੰਘ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ 'ਚ ਗੁਰਮਤਿ ਸਮਾਗਮ ਕਰਵਾਏ
ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਖੇ ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੇ ਸਬੰਧ ਵਿੱਚ ਗੁਰੂ ਘਰ 'ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਵੱਲੋਂ ਜਪ ਤਪ ਚੋਪਹਿਰਾ ਸਮਾਗਮ ਹਾਜ਼ਰੀ ਭਰੀ ਗਈ | ਉਸ ਤੋਂ ਉਪਰੰਤ ਭਾਈ ਹਰਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੇ ਗੁਰ ਇਤਿਹਾਸ ਨਾਲ ਨਿਹਾਲ ਕੀਤਾ ਇਸ ਮੌਕੇ ਪ੍ਰਧਾਨ ਗੁਰਪ੍ਰਸਾਦਿ ਸਿੰਘ ਭਾਟੀਆ, ਸੁਦਰਸ਼ਨ ਸਿੰਘ, ਬੀਬੀ ਅਮਰਜੀਤ ਕੌਰ ਚੱਢਾ, ਬੀਬੀ ਤਿ੍ਪਤ ਕੌਰ, ਬੀਬੀ ਰਾਜਿੰਦਰ ਕੌਰ, ਸੂਰਬੀਰ ਸਿੰਘ ਸੇਠੀ, ਗੋਪਾਲ ਸਿੰਘ, ਮੈਨੇਜਰ ਉਪਿੰਦਰ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ 'ਚ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸ੍ਰੀ ਗੁਰੁ ਹਰਿਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ, ਖੰਨਾ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੇ ਸਬੰਧ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ | ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਅਜੀਤ ਸਿੰਘ, ਲੇਖਾਕਾਰ ਸੁਰਿੰਦਰ ਸਿੰਘ, ਸਕੱਤਰ ਦਲਵੀਰ ਸਿੰਘ, ਗੁਰਜੀਤ ਸਿੰਘ ਖ਼ਜ਼ਾਨਚੀ, ਮੇਜਰ ਸਿੰਘ, ਗੁਰਿੰਦਰ ਸਿੰਘ, ਰਘਵੀਰ ਸਿੰਘ ਪਟਵਾਰੀ, ਨਰਿੰਦਰ ਸਿੰਘ ਚੀਮਾ, ਗੁਰਤੇਜ ਸਿੰਘ, ਹਰਪਾਲ ਸਿੰਘ, ਮੋਹਨ ਸਿੰਘ, ਨਿੱਕਾ ਸਿੰਘ ਢਿੱਲੋਂ ਕਰਮ ਸਿੰਘ, ਬਲਵਿੰਦਰ ਸਿੰਘ, ਮੈਨੇਜਰ ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਗੁਰਦਵਾਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਚ
ਸੰਤ ਨਾਮਦੇਵ ਸਭਾ ਖੰਨਾ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਗੁਰਪੁਰਬ ਗੁਰਦਵਾਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਅਵਤਾਰ ਸਿੰਘ ਨੇ ਕਥਾ ਵਿਖਿਆਨ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ | ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਣੀ ਅਤੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰੂ ਘਰ ਵਿਖੇ ਹਾਜ਼ਰੀਆਂ ਭਰੀਆਂ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਇਸ ਮੌਕੇ ਗੁਰੂ ਘਰ ਨਤਮਸਤਕ ਸੰਗਤਾਂ ਦਾ ਧੰਨਵਾਦ ਕੀਤਾ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ, ਸਰਪ੍ਰਸਤ ਜੀਤ ਸਿੰਘ ਬੇਦੀ, ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਵਿੱਤ ਕੰਟਰੋਲਰ ਮਾਸਟਰ ਸੁਰਿੰਦਰ ਸਿੰਘ ਮੋਹਲ, ਖ਼ਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਰਨੈਲ ਸਿੰਘ ਤੱਗੜ, ਮੰਦੀਪ ਸਿੰਘ ਮਰਜਾਰਾ, ਅਰਵਿੰਦ ਸਿੰਘ, ਜਨਕ ਰਾਜ ਗਰਚਾ, ਕੇਸਰ ਸਿੰਘ, ਬਲਜਿੰਦਰ ਸਿੰਘ, ਅੰਮਿ੍ਤ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਰਾਜਿੰਦਰ ਸਿੰਘ ਨਿੱਕਾ, ਜਗਤਾਰਣਜੀਤ ਸਿੰਘ, ਬਾਬਾ ਕੁਲਦੀਪ ਸਿੰਘ, ਧਰਮ ਸਿੰਘ, ਬੀਬੀ ਗੁਰਪ੍ਰੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਸ਼ਰਨ ਕੌਰ, ਬੀਬੀ ਗੁਰਮੀਤ ਕੌਰ, ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਵਿਖੇ
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖ਼ਸ਼ੀਸ਼ ਸਦਕਾ ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਹਰਿ ਜਸ ਕੀਰਤਨ ਸੇਵਾ ਸੋਸਾਇਟੀ ਬੀਬੀ ਹਰਵਿੰਦਰ ਕੋਰ ਖ਼ਾਲਸਾ ਜਥੇ ਵਲੋਂ ਰਸ-ਭਿੰਨੇ ਕੀਰਤਨ ਤੇ ਗੁਰਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ |
ਇਸ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਫ਼ਤਿਹਗੜ੍ਹ ਸਾਹਿਬ ਵਾਲਿਆ ਦੇ ਜਥੇ ਨੇ ਰਸ-ਭਿੰਨੇ ਕੀਰਤਨ ਤੇ ਗੁਰਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਇਸ ਉਪਰੰਤ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਇਸ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਰਾਗੀ ਸਿੰਘਾਂ ਦੇ ਜਥਿਆਂ ਦਾ ਗੁਰੂ ਘਰ ਦੀ ਬਖ਼ਸ਼ੀਸ਼ ਸਿਰਪਾਉ ਦੇ ਕੇ ਸਨਮਾਨ ਕੀਤਾ ਗਿਆ | ਸਨਮਾਨ ਕਰਨ ਵਾਲਿਆਂ ਵਿੱਚ ਹਰਦੇਵ ਸਿੰਘ ਲੈਚੀ ਮੁੱਖ ਸੇਵਾਦਾਰ, ਰਵਿੰਦਰ ਸਿੰਘ ਮਾਨ, ਜਗਦੀਸ਼ ਸਿੰਘ ਸਾਬਕਾ ਕੌਂਸਲਰ, ਗੁਰਦੀਪ ਸਿੰਘ ਰਮਾਣਾ ਸਾਬਕਾ ਕੌਂਸਲਰ, ਠੇਕੇਦਾਰ ਗੁਰਿੰਦਰ ਸਿੰਘ ਬੱਗਾ, ਗੁਰਮੀਤ ਸਿੰਘ ਖ਼ਜ਼ਾਨਚੀ, ਨਿਰਮਲ ਸਿੰਘ ਨਿੰਮਾ ਸਮਾਜ ਸੇਵੀ, ਠੇਕੇਦਾਰ ਗੁਰਜੀਤ ਸਿੰਘ ਫੌਜੀ, ਠੇਕੇਦਾਰ ਜਗਦੇਵ ਸਿੰਘ ਗੱਬਰ, ਦਿਲਬਾਗ ਸਿੰਘ ਬਾਗੀ, ਭਾਗ ਰਾਮ ਜੇ. ਈ., ਹਰਜੀਤ ਸਿੰਘ ਐੱਸ. ਐਚ. ਉ. ਹਰਪ੍ਰੀਤ ਸਿੰਘ ਏ. ਐੱਸ. ਆਈ. ਗੁਰਮੀਤ ਸਿੰਘ ਪੰਮਾ ਟਰਾਂਸਪੋਰਟਰ, ਹਰਜੀਤ ਸਿੰਘ ਕਾਲਾ ਟਰਾਂਸਪੋਰਟਰ, ਸੁਰਮੱਖ ਸਿੰਘ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਰਾਮਗੜ੍ਹੀਆ ਭਵਨ ਖੰਨਾ 'ਚ
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਸਥਾਨਕ ਜੀ. ਟੀ. ਰੋਡ ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਭਾਈ ਮੇਹਰ ਸਿੰਘ ਦੇ ਪਰਿਵਾਰ ਵੱਲੋਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ, ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸੇ ਤਰ੍ਹਾਂ ਹੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਤੇ ਭੋਗ ਪਾਏ ਗਏ, ਉਪਰੰਤ ਗ੍ਰੰਥੀ ਭਾਈ ਜਗਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਗਰਨਾਮ ਸਿੰਘ ਭਮਰਾ, ਚਰਨਜੀਤ ਸਿੰਘ ਪਨੇਸਰ, ਹਰਜੀਤ ਸਿੰਘ ਖਰ੍ਹੇ, ਬੀਰ ਸਿੰਘ ਧੰਜਲ, ਪਰਮਜੀਤ ਸਿੰਘ ਪੰਮੀ (ਅਮਰ ਸਿਲਾਈ ਮਸ਼ੀਨ), ਸਕੱਤਰ ਬਲਦੇਵ ਸਿੰਘ ਮਠਾੜੂ, ਟਹਿਲ ਸਿੰਘ ਧੰਜਲ, ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ ਵੀ ਹਾਜ਼ਰ ਸਨ | ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੀ ਸੰਗਤਾਂ ਨੂੰ ਅੱਜ ਦੇ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
ਪਿੰਡ ਭੱਟੀਆਂ ਵਿਖੇ
ਅੱਜ ਪਿੰਡ ਭੱਟੀਆਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਕੱਤਕ ਪੂਰਨਮਾਸ਼ੀ ਦੇ ਪਵਿੱਤਰ ਮੌਕੇ ਤੇ ਪਿੰਡ ਭੱਟੀਆਂ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਕੱਢੇ ਗਏ | ਇਸ ਮੌਕੇ ਨਗਰ ਕੀਰਤਨ ਦੇ ਪਿੱਛੇ ਸੰਗਤਾਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੇ ਰਹੇ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਾਠੀ ਸਿੰਘਾਂ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਮੁਖ਼ਤਿਆਰ ਸਿੰਘ, ਬਲਦੇਵ ਸਿੰਘ ਬਾਜਵਾ, ਪ੍ਰਮਜੀਤ ਸਿੰਘ ਕਲਸੀ, ਸੁਖਵੀਰ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਸਾਧੂ ਸਿੰਘ, ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਸੁਖਦੇਵ ਸਿੰਘ, ਅਮਨਪ੍ਰੀਤ ਸਿੰਘ ਬਵੇਜਾ, ਨੰਬਰਦਾਰ ਹਰਵਿੰਦਰ ਸਿੰਘ, ਪਾਠੀ ਸਿੰਘ ਬੇਅੰਤ ਸਿੰਘ, ਨਰੇਸ਼ ਕੁਮਾਰ, ਚਰਨ ਕੌਰ ਆਦਿ ਹਾਜ਼ਰ ਸਨ |
ਸੇਂਟ ਮਦਰ ਟੈਰੇਸਾ ਸਕੂਲ, ਖੰਨਾ ਵਿਚ
ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਤੇ ਖ਼ੁਸ਼ੀ ਨਾਲ ਮਨਾਇਆ ਗਿਆ | ਕਾਰਜਕ੍ਰਮ ਦੀ ਸ਼ੁਰੂਆਤ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਪਿ੍ੰਸੀਪਲ ਅੰਜੂ ਭਾਟੀਆ ਵਲੋਂ ਜੋਤ ਜਗਾ ਕੇ ਕੀਤੀ ਗਈ | ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੀ ਗਈ ਗੁਰੂ ਵੰਦਨਾ ਅਤੇ ਸ਼ਬਦ ਕੀਰਤਨ ਨੇ ਪੂਰੇ ਮਾਹੌਲ ਨੂੰ ਧਾਰਮਿਕ ਬਣਾ ਦਿੱਤਾ | ਇਸ ਮੌਕੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ | ਸਾਨੂੰ ਗੁਰੂ ਜੀ ਦੇ ਦੱਸੇ ਸੱਚਾਈ, ਸਮਾਨਤਾ, ਸੇਵਾ ਅਤੇ ਇਮਾਨਦਾਰੀ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ, ਸ਼ਾਂਤੀ ਅਤੇ ਪ੍ਰੇਮ ਦਾ ਸੁਨੇਹਾ ਦਿੱਤਾ | ਹਾਲ ਹੀ ਵਿੱਚ ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੂੰ ਵੀ ਵਿਸ਼ੇਸ਼ ਸਨਮਾਨ ਪ੍ਰਾਪਤ ਹੋਇਆ | ਉਨ੍ਹਾਂ ਨੂੰ ਏ. ਐਸ. ਇੰਸਟੀਚਿਊਟ ਖੰਨਾ ਵਲੋਂ ਰਿਸੋਰਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜੋ ਉਨ੍ਹਾਂ ਨੂੰ ਐਨ. ਐਸ. ਐਸ. ਔਰਤ ਸ਼ਕਤੀਕਰਨ ਵਿਸ਼ੇ 'ਤੇ ਵਿਸ਼ੇਸ਼ ਕੰਮ ਲਈ ਪ੍ਰਦਾਨ ਕੀਤਾ ਗਿਆ | ਸਾਰਾ ਸਕੂਲ ਪ੍ਰੰਗਣ ਸਾਰਾ ਦਿਨ ਸ਼ਰਧਾ, ਭਗਤੀ ਅਤੇ ਉਮੰਗ ਦੇ ਰੰਗਾਂ ਨਾਲ ਰੰਗਿਆ ਰਿਹਾ |
ਯਾਦੂ ਪਹੁੰਚੇ ਕਈ ਗੁਰਦੁਆਰਾ ਸਾਹਿਬਾਨ ਵਿਚ
ਵਿਧਾਨ ਸਭਾ ਹਲਕਾ ਖੰਨਾ 'ਚ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਧੂਮ ਧਾਮ ਨਾਲ ਮਨਾਇਆ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਇਲਾਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਤੇ ਨਤਮਸਤਕ ਹੋ ਕੇ ਸਮਾਗਮਾਂ ਮੌਕੇ ਹਾਜ਼ਰੀ ਲਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਹਰ ਥਾਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਗੁਰਪੁਰਬ ਦੇ ਦਿਹਾੜੇ ਨੂੰ ਸਮਰਪਿਤ ਲਗਾਏ ਗੁਰੂ ਕੇ ਲੰਗਰ ਮੌਕੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ | ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਯਾਦਵਿੰਦਰ ਸਿੰਘ ਯਾਦੂ ਤੇ ਸੀਨੀਅਰ ਆਗੂ ਤੇਜਿੰਦਰ ਸਿੰਘ ਇਕੋਲਾਹਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜੋਗਿੰਦਰ ਸਿੰਘ ਜੱਗੀ, ਹਰਪ੍ਰੀਤ ਸਿੰਘ ਕਾਲਾ ਆਦਿ ਹਾਜ਼ਰ ਸਨ |
ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ
ਪਾਇਲ, (ਰਜਿੰਦਰ ਸਿੰਘ/ ਨਿਜ਼ਾਮਪੁਰ)-ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਭਾਸ਼ਣ, ਕਵਿਤਾਵਾਂ ਅਤੇ ਕੀਰਤਨ ਪੇਸ਼ ਕੀਤੇ | ਬੱਚਿਆਂ ਨੇ ਗੁਰੂ ਜੀ ਦੇ ਤਿੰਨ ਮੁੱਖ ਸੁਨੇਹੇ ਨਾਮ ਜਪਣਾ, ਕਿਰਤ ਕਰਨੀ ਤੇ ਵੰਡ ਛਕਣਾ ਬਾਰੇ ਸੁੰਦਰ ਢੰਗ ਨਾਲ ਵਿਵਰਨ ਦਿੱਤਾ | ਵਿਦਿਆਰਥੀਆਂ ਵਿੱਚ ਹਾਊਸ ਮੁਕਾਬਲੇ ਕਰਵਾਏ ਗਏ ਜਿਸਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਉਣਾ ਸੀ | ਸਕੂਲ ਦੇ ਪਿ੍ੰਸੀਪਲ ਵਿਜੇ ਕਪੂਰ ਨੇ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ, ਨਿਮਰਤਾ ਅਤੇ ਹੱਥੀਂ ਕਿਰਤ ਕਰਨ ਦਾ ਰਾਹ ਦਿਖਾਇਆ | ਇਸ ਮੌਕੇ ਤੇ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੇ ਭਲੇ ਲਈ ਸਰਬ ਸਾਂਝੀ ਵਾਰਤਾ ਦਾ ਉਪਦੇਸ਼ ਦਿੱਤਾ |
ਗੁ. ਕਰਮਸਰ ਰਾੜਾ ਸਾਹਿਬ ਵਿਖੇ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)- ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਗੁ. ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਰਹਿਨੁਮਾਈ ਹੇਠ ਮਨਾਇਆ ਗਿਆ | ਜਿਸ ਵਿੱਚ ਬੀਤੀ ਰਾਤ ਰੈਣ ਸੂਬਾਈ ਕੀਰਤਨ ਦਰਬਾਰ ਸਜਾਏ ਗਏ | ਅੱਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਗੁਰਮਤਿ ਸਮਾਗਮ ਦੌਰਾਨ ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਜਥੇਦਾਰ ਭਾਈ ਸੁਖਵਿੰਦਰ ਸਿੰਘ ਨੇ ਗੁਰਬਾਣੀ ਦੀ ਕਥਾ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹੈ | ਸਮਾਗਮ ਵਿੱਚ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਕਥਾ ਵਾਚਕ ਬਾਬਾ ਮੋਹਣ ਸਿੰਘ ਆਦਿ ਨੇ ਵੀ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਜਥੇਦਾਰ ਭਾਈ ਬਾਵਾ ਸਿੰਘ, ਗਿਆਨੀ ਅਜਵਿੰਦਰ ਸਿੰਘ, ਭਾਈ ਗੁਰਨਾਮ ਸਿੰਘ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਹਰਚੰਦ ਸਿੰਘ ਚੰਡੀਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |
ਗੁਰਪੁਰਬ ਸੰਬੰਧੀ ਈਸੜੂ ਵਿਖੇ
ਈਸੜੂ, (ਬਲਵਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਸੜੂ ਅਤੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਈਸੜੂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸਮਾਪਤ ਹੋਇਆ | ਨਗਰ ਕੀਰਤਨ ਦੀ ਆਰੰਭਤਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਸਕੱਤਰ ਰਿਟਾ ਮੇਜਰ ਸਿੰਘ ਅਤੇ ਐਡਵੋਕੇਟ ਸੁਖਜੀਤ ਸਿੰਘ ਦੇ ਪਰਿਵਾਰ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤੀ ਗਈ | ਇਸ ਮੌਕੇ ਪਰਿਵਾਰ ਵੱਲੋਂ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਗਿਆਨੀ ਅਮਰੀਕ ਸਿੰਘ, ਨਵਦੀਪ ਸਿੰਘ ਨੋਨੀ, ਗੁਰਮੁਖ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਨੇ ਤਨ ਮਨ ਧਨ ਨਾਲ ਸੇਵਾ ਨਿਭਾਈ |
ਬਿ੍ਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ
ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਮੌਕੇ ਸਕੂਲ ਵਿੱਚ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਬੜੀ ਸ਼ਰਧਾ ਨਾਲ ਕੀਤੇ ਗਏ | ਇਸ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ, ਗੀਤ ਅਤੇ ਸਾਖੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਰਾਹੀਂ ਗੁਰੂ ਜੀ ਦੇ ਜੀਵਨ ਬਾਰੇ ਦੱਸ ਕੇ ਉਹਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਬੱਚਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ |
ਪਿੰਡ ਪੂਰਬਾ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬੀਜਾ, (ਅਵਤਾਰ ਸਿੰਘ ਜੰਟੀ ਮਾਨ)- ਇਥੋਂ ਦੇ ਨਜ਼ਦੀਕ ਪਿੰਡ ਪੂਰਬਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿਛਲੇ ਦਿਨੀਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ | ਇਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ਰਾਗੀ ਭਾਈ ਉਕਾਰ ਸਿੰਘ ਰੁਪਲੋੰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਿਆ ਗੁਰੂ ਨਾਨਕ ਦੇਵ ਜੀ ਵੱਲੋ ਦਰਸਾਏ ਗਏ ਸਿਧਾਂਤ ਕੀਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਆਖਿਆ ਗਿਆ | ਇਸ ਸਮਾਗਮ ਵਿਚ ਪਹੁੰਚੀਆਂ ਗੁਰੂ ਦੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਹਨ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਸਮਾਗਮ ਵਿੱਚ ਆਈਆਂ ਸੰਗਤਾਂ ਤੇ ਰਾਗੀ ਜਥਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ 'ਤੇ ਚੇਅਰਮੈਨ ਅਜਮੇਰ ਸਿੰਘ ਪੂਰਬਾ, ਸਰਪੰਚ ਗੁਰਦੀਪ ਕੌਰ, ਜਸਪਾਲ ਸਿੰਘ ਪੂਰਬਾ, ਗੁਰਵੀਰ ਸਿੰਘ, ਕੁਲਵਿੰਦਰ ਸਿੰਘ ਪੂਰਬਾ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਛਿੰਦਾ, ਅਜਮੇਰ ਸਿੰਘ, ਗੁਰਦੀਪ ਸਿੰਘ, ਸੀਤਲ ਸਿੰਘ, ਗ੍ਰੰਥੀ ਸਿਮਰਨ ਸਿੰਘ, ਬਹਾਦਰ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਪਰਗਟ ਸਿੰਘ ਆਦਿ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਗੁ. ਸ੍ਰੀ ਗੁਰੂ ਰਵਿਦਾਸ ਸਾਹਿਬ ਘੁਡਾਣੀ ਕਲਾਂ ਵਿਖੇ
ਰਾੜਾ ਸਾਹਿਬ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਨਗਰ ਘੁਡਾਣੀ ਕਲਾਂ ਵਿਖੇ ਗੁ. ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਅੱਜ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕਵੀਸ਼ਰ ਦਰਬਾਰ ਸਜਾਇਆ ਗਿਆ, ਜਿਸ ਵਿਚ ਭਾਈ ਨਸੀਬ ਚੰਦ ਯਮਲਾ ਨੇ ਸਤਿਗੁਰ ਨਾਨਕ ਤੇਰੀ ਲੀਲਾ ਨਿਆਰੀ ਏ ਤੇ ਕਈ ਹੋਰ ਧਾਰਮਿਕ ਰਚਨਾਵਾਂ ਨਾਲ ਹਾਜ਼ਰੀ ਲਗਵਾਈ, ਜਦਕਿ ਭਾਈ ਰਘਬੀਰ ਸਿੰਘ ਮੰਗਵੀਂ ਦੇ ਬੀਬੀਆਂ ਦੇ ਜਥੇ ਨੇ ਗੁਰ ਇਤਿਹਾਸ ਦੀਆਂ ਸਾਂਝਾ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਮੰਚ ਦਾ ਸੰਚਾਲਨ ਬੰਤ ਸਿੰਘ ਘੁਡਾਣੀ ਵੱਲੋ ਨਿਭਾਇਆ ਗਿਆ | ਉਪਰੋਕਤ ਸਮਾਗਮ ਜਜ਼ਬਾ ਕੁੱਝ ਕਰ ਦਿਖਾਉਣ ਦੀ ਟੀਮ, ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਕਵੀਸ਼ਰ ਦਰਬਾਰ ਸੰਸਥਾ ਵੱਲੋ ਸਾਂਝੇ ਤੌਰ 'ਤੇ ਕਰਵਾਇਆ ਗਿਆ | ਇਸ ਸਮੇਂ ਪ੍ਰਬੰਧਕਾਂ ਵੱਲੋ ਸ੍ਰੀ ਚੋਲਾ ਸਾਹਿਬ ਨੂੰ ਸਮਰਪਿਤ ਸੰਗਤਾਂ ਨੂੰ 52 ਫਲਦਾਰ ਬੂਟੇ ਵੰਡੇ ਗਏ | ਇਸ ਸਮੇਂ ਪ੍ਰਧਾਨ ਬਲਵੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ, ਸੁਖਮਿੰਦਰ ਸਿੰਘ, ਸੁਖਦੇਵ ਸਿੰਘ, ਲਛਮਣ ਸਿੰਘ, ਧੰਨਾ ਸਿੰਘ, ਸੁਖਾ ਸਿੰਘ, ਅਰਸ਼ ਸਿੰਘ, ਜਗਦੇਵ ਸਿੰਘ ਲਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ | ਇਸ ਮੌਕੇ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਸਾਹਿਬ ਬੇਰਕਲਾਂ ਵਿਖੇ
ਮਲੌਦ (ਦਿਲਬਾਗ ਸਿੰਘ ਚਾਪੜਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਚੜ੍ਹਦੀ ਕਲਾਂ ਸਾਹਿਬ ਬੇਰਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪ੍ਰਬੰਧਕੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਸਮੇਤ ਤਰਲੋਚਨ ਸਿੰਘ, ਮੇਜਰ ਸਿੰਘ, ਮਨਜਿੰਦਰ ਸਿੰਘ, ਬਾਬਾ ਸੁਖਦੇਵ ਸਿੰਘ ਗ੍ਰੰਥੀ ਸਿੰਘਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ, ਸੈਕਟਰੀ ਅਮਰੀਕ ਸਿੰਘ, ਮੈਂਬਰ ਤਰਲੋਚਨ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਡਾ. ਬਲਵੀਰ ਸਿੰਘ, ਵੈਦ ਦਲਬਾਰਾ ਸਿੰਘ, ਸਾਹਿਲਦੀਪ ਸਿੰਘ, ਦਿਲਪ੍ਰੀਤ ਸਿੰਘ ਸਮੂਹ ਕਮੇਟੀ ਮੈਂਬਰਾਂ ਤੋਂ ਇਲਾਵਾ ਯੂਥ ਆਗੂ ਹਰਪ੍ਰੀਤ ਸਿੰਘ ਸੇਠ, ਸਤਨਾਮ ਸਿੰਘ, ਜਗਮੋਹਣ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
ਗੁ. ਰਾਮਸਰ ਸਾਹਿਬ ਪਾਤਸ਼ਾਹੀ 6ਵੀਂ ਬਿਲਾਸਪੁਰ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁ. ਰਾਮਸਰ ਸਾਹਿਬ ਪਾਤਸ਼ਾਹੀ ਛੇਵੀਂ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਅਰਦਾਸ ਬੇਨਤੀ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਵਾਏ ਗਏ | ਇਸ ਸਮੇਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਅਤੇ ਧੰਨਵਾਦ ਪ੍ਰਧਾਨ ਸੁਰਿੰਦਰ ਸਿੰਘ ਵਲੋਂ ਕੀਤਾ ਗਿਆ | ਭਾਈ ਜਸਵਿੰਦਰ ਸਿੰਘ, ਮੀਤ ਪ੍ਰਧਾਨ ਭਾਈ ਹਰਬੰਸ ਸਿੰਘ, ਭਾਈ ਸੁਖਵਿੰਦਰ ਸਿੰਘ ਫੌਜੀ, ਭਾਈ ਕਾਕਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਮਿੰਟੂ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਿੱਖ ਧਰਮ ਦੀ ਪਹਿਲੀ ਪਾਤਸ਼ਾਹੀ, ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਛੋੜ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਗਿਆ | ਅੱਜ ਤੜਕੇ ਸਵੇਰੇ ਤੋਂ ਹੀ ਸੰਗਤਾਂ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਰਹੀਆਂ ਸਨ | ਸੰਗਤਾਂ ਵਲੋਂ ਤੜਕੇ ਸਵੇਰੇ ਹੀ ਦੀਵੇ, ਮੋਮਬਤੀਆਂ ਬਾਲ ਕੇ ਆਪਣੇ ਰਹਿਬਰ ਨੂੰ ਯਾਦ ਕੀਤਾ | ਸਵੇਰ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਬਾਅਦ ਵਿਚ ਇੰਟਰਨੈਸ਼ਨਲ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਕਥਾ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਦਿਆਂ ਗੁਰਬਾਣੀ ਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦੇ ਕੇ ਖੰਡੇ ਬਾਟੇ ਦੀ ਪਹੁਲ ਛਕਣ ਲਈ ਪ੍ਰੇਰਿਤ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਜਥਿਆਂ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਫ਼ਲਸਫ਼ੇ ਸਬੰਧੀ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਮੈਨੇਜਰ ਜੋਗਾ ਸਿੰਘ ਨੇ ਵੀ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਸਾਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗ ਉਤੇ ਚਲਣਾ ਚਾਹੀਦਾ ਹੈ | ਇਸ ਤਰ੍ਹਾਂ ਹੀ ਬੀਜਾ ਇਲਾਕੇ ਦੇ ਪਿੰਡ ਕਸਬਾ ਬੀਜਾ, ਬਗਲੀ ਖ਼ੁਰਦ, ਲੋਪੋਂ, ਕੋਟ, ਘੁੰਗਰਾਲੀ ਰਾਜਪੂਤਾਂ, ਕਿਸ਼ਨਗੜ੍ਹ, ਦਹੇੜੂ, ਜਸਪਾਲੋਂ, ਚੱਕ ਆਦਿ ਗੁਰੂ ਘਰਾਂ ਵਿਚ ਵੀ ਬੰਦੀ ਛੋੜ ਦਿਵਸ ਮਨਾਇਆ ਗਿਆ |
ਗੁ. ਦੇਗਸਰ ਸ਼੍ਰੀ ਕਟਾਣਾ ਸਾਹਿਬ ਵਿਖੇ
ਦੋਰਾਹਾ, (ਜਸਵੀਰ ਝੱਜ)- ਸਿੱਖ ਧਰਮ ਦੇ ਮੋਢੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਇਤਿਹਾਸਿਕ ਗੁਰਦੁਆਰਾ ਦੇਗਸਰ ਸ੍ਰੀ ਕਟਾਣਾ ਸਾਹਿਬ ਵਿਖੇ ਮਨਾਇਆ ਗਿਆ | ਜਿਸ ਦੇ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਰ ਲਖਬੀਰ ਸਿੰਘ ਨੇ ਦੱਸਿਆ ਕਿ ਅੰਮਿ੍ਤ ਵੇਲੇ ਪਾਠ ਦੇ ਭੋਗ ਪਾਉਣ ਤੋਂ ਉਪਰੰਤ ਹਜੂਰੀ ਰਾਗੀ ਜੱਥੇ ਵੱਲੋਂ ਕਥਾ ਕੀਰਤਨ ਕੀਤਾ ਗਿਆ | ਹੈੱਡ ਗ੍ਰੰਥੀ ਭਾਈ ਕਿੰਗੀ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਕਰਦੇ ਹੋਏ ਸੰਗਤ ਨੂੰ ਵਿਚਾਰਾਂ ਦੁਆਰਾ ਗੁਰੂ ਸ਼ਬਦ ਨਾਲ ਜੋੜਿਆ | ਸਾਰਾ ਦਿਨ ਪੰਜਾਬ ਦੇ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵੱਲੋਂ ਵੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਪਵਿੱਤਰ ਦਿਹਾੜੇ ਤੇ ਬਾਬਾ ਲਖਬੀਰ ਸਿੰਘ ਲੱਖੀ ਕਾਰ ਸੇਵਾ ਦਿੱਲੀ ਵਾਲੇ, ਖ਼ਜ਼ਾਨਚੀ ਗੁਰਦੀਪ ਸਿੰਘ, ਇੰਸਪੈਕਟਰ ਭੁਪਿੰਦਰ ਸਿੰਘ, ਰਿਕਾਰਡ ਕੀਪਰ ਗੁਰਜੋਤ ਸਿੰਘ, ਮੋਹਣ ਸਿੰਘ, ਗੁਰਪ੍ਰੀਤ ਸਿੰਘ, ਗ੍ਰੰਥੀ ਮਨਜੋਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹੋਈਆਂ |
ਪਿੰਡ ਬਗ਼ਲੀ ਕਲਾਂ ਵਿਖੇ ਗੁਰਪੁਰਬ ਸਬੰਧੀ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਪਿੰਡ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਫੁੱਲਾਂ ਨਾਲ ਸ਼ਿੰਗਾਰੀ ਹੋਈ ਟਰਾਲੀ ਵਿਚ ਸੁਸ਼ੋਭਿਤ ਸ੍ਰੀ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਵਾਲਾ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਮੁੱਖ ਗ੍ਰੰਥੀ ਬਾਬਾ ਸੰਤੋਖ ਸਿੰਘ ਦੀ ਅਰਦਾਸ ਨਾਲ ਨਗਰ ਦੇ ਵੱਖ ਵੱਖ ਪੜਾਵਾਂ ਲਈ ਰਵਾਨਾ ਹੋਇਆ | ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਬਾਬਾ ਨਰਾਇਣ ਸਿੰਘ ਜੀ, ਗੁਰਦੁਆਰਾ ਬੇਗਮਪੁਰਾ ਸਾਹਿਬ ਵਿਖੇ ਕੀਰਤਨ ਦਾ ਬੜੀ ਹੀ ਪ੍ਰੇਮ ਭਾਵਨਾ, ਸ਼ਰਧਾ ਪੂਰਵਕ ਨਾਲ ਭਰਵਾਂ ਸਵਾਗਤ ਕਰਦਿਆਂ ਰਮਾਲਾ ਸਾਹਿਬ ਵੀ ਭੇਟ ਕੀਤੇ ਗਏ | ਸੰਗਤਾਂ ਲਈ ਵੱਖ ਵੱਖ ਪੜਾਵਾਂ ਉਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਰਾਗੀ ਭਾਈ ਅਵਤਾਰ ਸਿੰਘ ਭੌਰਲਾ ਦੇ ਜੱਥੇ ਨੇ ਕੀਰਤਨ ਦੌਰਾਨ ਗੁਰੂ ਜੀ ਦੀ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਜੀ ਸਾਂਝੀਵਾਲਤਾ, ਬਰਾਬਰਤਾ, ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ ਦਰਸ਼ਨ ਕੀਤਾ | ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਗਿੰਦਾ, ਖ਼ਜਾਨਚੀ ਤਰਲੋਕ ਸਿੰਘ ਲਾਡੀ, ਹਰਮਨ ਸਿੰਘ, ਭਿੰਦਰ ਸਿੰਘ, ਭਗਵਾਨ ਕੌਰ, ਕਰਮਦੀਪ ਕੌਰ, ਹਰਜੀਤ ਕੌਰ, ਸਿਮਰਨਜੀਤ ਕੌਰ, ਸੁਖਵੰਤ ਕੌਰ, ਪਰਮਿੰਦਰ ਕੌਰ, ਰਣਜੀਤ ਸਿੰਘ, ਬਲਵੰਤ ਸਿੰਘ, ਸਾਧੂ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ ਸਵੈਚ, ਮਨਦੀਪ ਸਿੰਘ ਸੋਨੂੰ, ਸੰਤੋਖ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਤਾਰਾ ਨੰਬੜਦਾਰ, ਗੁਰਮੁੱਖ ਸਿੰਘ ਨਾਮ ਧਾਰੀ, ਮਹਿੰਦਰ ਸਿੰਘ, ਭੀਮ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਚੰਦ ਸਿੰਘ, ਅਜਮੇਰ ਸਿੰਘ, ਕਾਲਾ ਸਿੰਘ, ਰਿੰਕੂ, ਗੁਰਮੁੱਖ ਸਿੰਘ, ਬਹਾਲ ਸਿੰਘ, ਜੰਗ ਸਿੰਘ, ਅੰਗਰੇਜ ਸਿੰਘ, ਪ੍ਰੀਤਮ ਸਿੰਘ, ਬਹਾਦਰ ਸਿੰਘ ਆਦਿ ਤੋਂ ਇਲਾਵਾ ਨਗਰ ਦੀਆਂ ਵੱਡੀ ਤੇ ਤਾਦਾਦ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਨਗਰ ਕੀਰਤਨ ਦਾ ਭਰਵਾਂ ਸੁਆਗਤ
ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)- ਜਰਗ, ਰੌਣੀ, ਰਾਜੇਵਾਲ ਸਮੇਤ ਇਲਾਕੇ ਦੇ 2 ਦਰਜਨ ਪਿੰਡਾਂ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਪਿੰਡ ਰਾਜੇਵਾਲ ਵਿਖੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਰਵਾਨਾ ਹੋਇਆ ਅਤੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸੀ | ਅੰਤਰਰਾਸ਼ਟਰੀ ਢਾਡੀ ਭਾਈ ਜਸਪਾਲ ਸਿੰਘ ਐਮ. ਏ. ਘੁਲਾਲ ਵਾਲਿਆਂ ਦੇ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਸੰਗ ਪੇਸ਼ ਕਰ ਕੇ ਸੰਗਤਾਂ ਨੂੰ ਨਾਮਬਾਣੀ ਲੜ ਲੱਗਣ ਲਈ ਪ੍ਰੇਰਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜੇਵਾਲ ਪਾਤਸ਼ਾਹੀ ਛੇਵੀਂ ਵਲੋਂ ਪਤਵੰਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ |
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਦੇ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਸ ਮੌਕੇ ਆਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਪਿਛਲੇ ਕਈ ਦਿਨਾਂ ਤੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਚਲਾਈ ਜਾ ਰਹੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਦੇ ਵੀ ਭੋਗ ਪਾਏ ਗਏ ¢ ਉਪਰੰਤ ਢਾਡੀ ਜਥਿਆਂ ਵਲੋਂ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ¢ ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ ਅਤੇ ਭਾਈ ਅਮਰਜੀਤ ਸਿੰਘ ਵਲੋਂ ਵੀ ਕਥਾ ਦਾ ਪ੍ਰਵਾਹ ਚਲਾਇਆ ਗਿਆ ¢ ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ਼੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਕਿਰਪਾਨ ਭੇਟ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਚੁਬਾਰਾ ਸਾਹਿਬ ਵਿਖੇ ਵੀ ਸੰਗਤਾਂ ਨੇ ਸੀਸ ਨਿਵਾਇਆ¢ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਗਏ ¢ ਇਸ ਮੌਕੇ ਬਾਬਾ ਮੋਹਣ ਸਿੰਘ, ਹਰਜਤਿੰਦਰ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਹੈ?ਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਖ਼ਜ਼ਾਨਚੀ ਜਸਪਿੰਦਰ ਸਿੰਘ, ਅਕਾੳਾੂਟੈਂਟ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਰਿਕਾਰਡ ਕੀਪਰ ਅਮਰਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ, ਜਸਵੀਰ ਸਿੰਘ ਗਿੱਲ, ਸ਼ੇਰ ਸਿੰਘ, ਹਰਬੰਤ ਸਿੰਘ ਮੁੱਤੋਂ, ਰਮੇਸ਼ ਸਿੰਘ ਉਟਾਲਾਂ, ਮੱਖਣ ਸਿੰਘ ਪਾਬਲਾ, ਗੁਰਨਾਮ ਸਿੰਘ ਖ਼ਾਲਸਾ, ਸਿਮਰਨਜੀਤ ਗੋਗੀਆ ਵੀ ਮੌਜੂਦ ਸਨ¢
ਗੁਰਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ ਐੱਸ. ਐੱਸ. ਪੀ. ਖੰਨਾ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜਯੋਤੀ ਯਾਦਵ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਪੁਰਬ ਮੌਕੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ¢ ਉਨ੍ਹਾਂ ਵਲੋਂ ਜੰਡ ਸਾਹਿਬ ਜਿੱਥੇ ਗੁਰੂ ਸਾਹਿਬ ਜੀ ਨੇ ਵਿਸ਼ਰਾਮ ਕੀਤਾ ਅਤੇ ਇਤਿਹਾਸਕ ਖੂਹ ਸਾਹਿਬ ਦੇ ਵੀ ਦਰਸ਼ਨ ਕੀਤੇ¢ ਡਾ. ਜਯੋਤੀ ਯਾਦਵ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ¢ ਇਸ ਤੋਂ ਇਲਾਵਾ ਗੁਰੂ ਘਰ ਨੇੜੇ ਬਣੇ ਸਿੱਖ ਅਜਾਇਬ ਘਰ ਵਿਚ ਐੱਸ. ਐੱਸ. ਪੀ. ਡਾ. ਜਯੋਤੀ ਯਾਦਵ ਪੁੱਜੇ, ਜਿਨ੍ਹਾਂ ਉੱਥੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵਲੋਂ ਬਣਾਏ ਗਏ ਚਿੱਤਰਾਂ ਦੇ ਦਰਸ਼ਨ ਕੀਤੇ ¢ ਐੱਸ. ਐੱਸ. ਪੀ. ਜਯੋਤੀ ਯਾਦਵ ਨੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵਲੋਂ ਬਣਾਏ ਚਿੱਤਰ ਦੇਖ ਕੇ ਸ਼ਲਾਘਾ ਕੀਤੀ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਅਤੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵਲੋਂ ਡਾ. ਜਯੋਤੀ ਯਾਦਵ ਨੂੰ ਸਨਮਾਨਿਤ ਵੀ ਕੀਤਾ ਗਿਆ ¢ ਇਸ ਮੌਕੇ ਸੰਤੋਖ ਸਿੰਘ ਲੌਂਗੀਆ, ਸੁਖਵਿੰਦਰ ਸਿੰਘ ਕਾਹਲੋਂ, ਜਸਵੀਰ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਪੰਥਵੀਰ ਸਿੰਘ ਕਾਹਲੋਂ, ਪ੍ਰਭਦੀਪ ਸਿੰਘ ਕਾਹਲੋਂ ਵੀ ਮੌਜੂਦ ਸਨ¢
ਪਿੰਡ ਨੌਲੜੀ ਕਲਾਂ ਵਿਖੇ
ਸਮਰਾਲਾ, (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਨੌਲੜੀ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਜਗਤ ਗੁਰੂ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਪਿਛਲੇ ਦਿਨੀਂ ਆਰੰਭ ਕੀਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ¢ ਇਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ¢ ਇਸ ਸਮਾਗਮ ਵਿਚ ਰਾਗੀ ਭਾਈ ਉਂਕਾਰ ਸਿੰਘ ਰੁਪਾਲੋਂ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਿਆ, ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਗਏ ਸਿਧਾਂਤ ਕੀਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਆਖਿਆ ਗਿਆ ¢ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ ਸਵੈਚ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਜਸਦੇਵ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਿੰਦਰ ਸਿੰਘ, ਹਰਜਿੰਦਰ ਸਿੰਘ, ਹਰਦੇਵ ਸਿੰਘ, ਜਸਕਰਨ ਸਿੰਘ, ਤਰਨਜੀਤ ਸਿੰਘ, ਅਰਮਾਨਜੋਤ ਸਿੰਘ, ਅਮਜੀਤ ਸਿੰਘ, ਬੂਟਾ ਸਿੰਘ, ਜਸਕਰਨ ਸਿੰਘ, ਕੁਲਵਿੰਦਰ ਸਿੰਘ, ਤਰਲੋਚਨ ਸਿੰਘ, ਅਮਨਪ੍ਰੀਤ ਸਿੰਘ, ਹਲਵਾਈ ਇੰਦਰਜੀਤ ਸਿੰਘ, ਗਨਜੋਤ ਸਿੰਘ, ਅਮਨ ਸਿੰਘ, ਗਗਨਦੀਪ ਸਿੰਘ, ਸੁਖਚੈਨ ਸਿੰਘ, ਸਮੂਹ ਨਗਰ ਸੰਗਤਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢
ਗੁ. ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਸਾਹਨੇਵਾਲ ਵਿਖੇ
ਸਾਹਨੇਵਾਲ, (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਦੇ ਨਾਲ ਮਨਾਇਆ ਗਿਆ | ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਵੱਡੀ ਤਾਦਾਦ 'ਚ ਸੰਗਤਾਂ ਨੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਵਿਖੇ ਮੱਥਾ ਟੇਕ ਕੇ ਹਾਜ਼ਰੀਆਂ ਭਰੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹਜੂਰੀ ਰਾਗੀ ਸਤਵਿੰਦਰ ਸਿੰਘ, ਹਜੂਰੀ ਰਾਗੀ ਭਾਈ ਦਿਲਬਰ ਸਿੰਘ, ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥਿਆਂ ਤੋਂ ਇਲਾਵਾ ਕੀਰਤਨ ਜਥਾ ਸਕੂਲ ਦੇ ਬੱਚੇ ਤੇਗਵੀਰ ਸਿੰਘ, ਦੀਪਇੰਦਰ ਸਿੰਘ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕ ਕੁਲਦੀਪ ਸਿੰਘ ਅਤੇ ਹੈੱਡ ਗ੍ਰੰਥੀ ਵਿਰਸਾ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ | ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਧਾਰਮਿਕ ਪੁਸਤਕਾਂ ਵੀ ਵੰਡੀਆਂ ਗਈਆਂ | ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਪ੍ਰਧਾਨ ਬਲਜੀਤ ਸਿੰਘ ਹਰਾ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ¢
ਖੰਨਾ ਪੁਲਿਸ ਜ਼ਿਲੇ੍ਹ ਵਿਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
06-11-2025