ਦੋਰਾਹਾ, 5 ਨਵੰਬਰ (ਮਨਜੀਤ ਸਿੰਘ ਗਿੱਲ)-ਪੀ. ਐਸ. ਐਮ. ਐਸ ਯੂ (ਪੰਜਾਬ ਦੇ 52 ਵਿਭਾਗਾਂ)ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਚੇਅਰਮੈਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ 7 ਨਵੰਬਰ ਨੂੰ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਰੋਸ ਰੈਲੀ ਸਬੰਧੀ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ ਅਤੇ ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਰਹਿਨੁਮਾਈ ਹੇਠ ਕੀਤੀ ਗਈ | ਪ੍ਰਧਾਨ ਵਰੁਨ ਕੁਮਾਰ, ਪ੍ਰਧਾਨ ਸੰਦੀਪ ਭੱਟ, ਪ੍ਰਧਾਨ ਮਲਕੀਅਤ ਸਿੰਘ, ਪ੍ਰਧਾਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ |