ਮਲੌਦ, 5 ਨਵੰਬਰ (ਸਹਾਰਨ ਮਾਜਰਾ)- ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ ਦੇ ਸਤਿਕਾਰਯੋਗ ਪਿਤਾ ਸੀਨੀਅਰ ਟਕਸਾਲੀ ਆਗੂ ਬਾਪੂ ਜੰਗ ਸਿੰਘ ਪਿੰਡ ਸੰਗਾਲਾ ਦਾ ਆਪਣੀ ਸੰਸਾਰਕ ਯਾਤਰਾ ਪੂਰੀ ਕਰਨ ਉਪਰੰਤ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਸਵਰਗਵਾਸ ਹੋਣ 'ਤੇ ਹਲਕਾ ਪਾਇਲ ਦੇ ਸੀਨੀਅਰ ਆਗੂ ਦੀਪਾ ਸੋਢੀ ਸੇਖਾ (ਜੇ9), ਆਪ ਦੇ ਜ਼ਿਲ੍ਹਾ ਪ੍ਰਧਾਨ (ਐੱਸ. ਸੀ ਮੋਰਚਾ) ਡਾ. ਜਸਪ੍ਰੀਤ ਸਿੰਘ ਬੀਜਾ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਮਾ. ਬਲਵਿੰਦਰ ਸਿੰਘ ਰੋੜੀਆਂ, ਮਾ. ਜਗਤਾਰ ਸਿੰਘ ਜੱਗਾ, ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ, ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ, ਕੈਂਬਰਿਜ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਪਿ੍ੰਸੀਪਲ ਸੰਜੀਵ ਮੋਦਗਿੱਲ, ਨਵੇਂ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਮਲੌਦ ਦਿਹਾਤੀ ਜਥੇਦਾਰ ਡਾ. ਕਰਨੈਲ ਸਿੰਘ ਕਾਲੀਆ, ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ, ਆਪ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ, ਇਕਬਾਲ ਮੁਹੰਮਦ ਰਾਮਗੜ੍ਹ ਸਰਦਾਰਾਂ, ਅਧਿਆਪਕ ਆਗੂ ਮਾ. ਬਲਜਿੰਦਰ ਸਿੰਘ ਕਾਕਾ ਬੇਰ ਕਲਾਂ ਸਮੇਤ ਵੱਡੀ ਗਿਣਤੀ ਵਿਚ ਸਨੇਹੀਆਂ ਵਲੋਂ ਚੇਅਰਮੈਨ ਜਸਵੀਰ ਸਿੰਘ ਦਿਓਲ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ |