ਡੇਹਲੋਂ, 5 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀ, ਸਮੂਹ ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਪੁਰਬ ਦੇ ਸ਼ੁੱਭ ਦਿਹਾੜੇ ਨੂੰ ਇਕੱਠੇ ਹੋ ਕੇ ਮਨਾਇਆ ਗਿਆ¢ ਇਸ ਸਮੇਂ ਪ੍ਰਭਾਤ ਫੇਰੀ ਕੱਢੀ ਗਈ, ਜਿਸ ਦੌਰਾਨ ਹਰਜੀਤ ਕੌਰ ਅਤੇ ਪ੍ਰਭਦੇਵ ਕੌਰ ਨੇ ਪੰਜ ਪਿਆਰਿਆਂ ਨਾਲ ਸਕੂਲ ਦੇ ਵਿਹੜੇ ਵਿਚ ਇੱਕ ਕੀਰਤਨ ਕਰਦੇ ਹੋਏ ਫੇਰੀ ਪਾਈ¢ ਵਿਦਿਆਰਥੀਆਂ ਦਾ ਵਲੋਂ ਮਿਲ ਜੁੱਲ ਕੇ ਹਰੀ ਜਸ ਕੀਤਾ ਗਿਆ 'ਕਲਿ ਤਾਰਨ ਗੁਰੂ ਨਾਨਕ ਆਇਆ', 'ਜਿਨ ਕਲ ਰਾਖੀ ਮੇਰੀ', 'ਸਤਿਨਾਮ ਵਾਹਿਗੁਰੂ' ਜਿਸ ਨਾਲ ਇੱਕ ਅਧਿਆਤਮਕ ਮਾਹੌਲ ਪੈਦਾ ਹੋਇਆ¢ ਪੰਜ ਪਿਆਰਿਆਂ ਵਿਚ ਸ਼ਾਮਿਲ ਤਨਵੀਰ ਸਿੰਘ, ਕੁਦਰਤਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਕਮਲਦੀਪ ਸਿੰਘ, ਗੁਰਨੂਰ ਸਿੰਘ ਨੇ ਸੇਵਾ ਨਿਭਾਈ¢ ਨਿਸ਼ਾਨਚੀ ਸਿੰਘਾਂ ਵਿਚ ਸ਼ਾਮਿਲ ਗੁਰਕੀਰਤ ਸਿੰਘ ਉੱਭੀ ਅਤੇ ਮਨਿੰਦਰ ਸਿੰਘ, ਮੁੱਖ ਸੇਵਾਦਾਰਾਂ ਵਿਚ ਸ਼ਾਮਿਲ ਕੁਲਬੀਰ ਸਿੰਘ, ਗੁਰਕਮਲਪ੍ਰੀਤ ਸਿੰਘ, ਜਸਕੀਰਤ ਸਿੰਘ ਰਹੇ ਜਿਨ੍ਹਾਂ ਨੇ ਆਪਣੀ ਸੇਵਾ ਨੂੰ ਬਾਖ਼ੂਬੀ ਨਿਭਾਇਆ¢ ਮੁੱਖ ਸੇਵਾ ਨਿਭਾਉਣ ਵਾਲੇ ਅਧਿਆਪਕਾਂ ਵਿਚ ਸ਼ਾਮਿਲ ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਲਵਜੀਤ ਕੌਰ, ਮਨਪ੍ਰੀਤ ਕੌਰ ਲਹਿਰਾ, ਪ੍ਰਭਜੋਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢ ਗੁਰਪੁਰਬ ਨੂੰ ਸਮਰਪਿਤ ਸਕੂਲ ਵਿਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਵਿਚ ਵੀ ਹਿੱਸਾ ਲਿਆ¢ ਆਡੀਟੋਰੀਅਮ ਵਿਚ ਇੱਕ ਵਿਸ਼ੇਸ਼ ਸਭਾ ਕੀਤੀ ਗਈ, ਜਿੱਥੇ ਸ਼ਿੰਦਰਪਾਲ ਕੌਰ ਅਤੇ ਪੂਨਮ ਗੋਇਲ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਭਾਸ਼ਣ ਦਿੱਤੇ¢ ਉਨ੍ਹਾਂ ਨੇ ਦਇਆ, ਦਿਆਲਤਾ ਅਤੇ ਨਿਰਸਵਾਰਥ ਸੇਵਾ ਦੀ ਮਹੱਤਤਾ 'ਤੇ ਚਾਨਣਾ ਪਾਇਆ | ਵਿਦਿਆਰਥੀਆਂ ਨੂੰ ਗੁਰੂ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ¢ ਪੂਜਾ ਅਹੂਜਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਾਰ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ 'ਤੇ ਜ਼ੋਰ ਦਿੱਤਾ¢ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀਆਂ ਪੇਂਟਿੰਗਾਂ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ¢ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ¢ ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸੋਫਤ, ਚੇਅਰਪਰਸਨ ਸੁਮਨ ਸੋਫਤ, ਪਿ੍ੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ |